7ਚੰਡੀਗੜ੍ਹ : ਜ਼ਿਲ੍ਹਾ ਅਧਿਕਾਰੀ ਕੇਂਦਰ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਚਲਾਈਆਂ ਜਾਂਦੀਆਂ ਵੱਖ ਵੱਖ ਸਕੀਮਾਂ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਲਾਗੂ ਕਰਨ ਤਾਂ ਜੋ ਇੰਨ੍ਹਾਂ ਸਕੀਮਾਂ ਤੋਂ ਕੋਈ ਵੀ ਯੋਗ ਲਾਭਪਾਤਰੀ ਵਾਂਝਾ ਨਾ ਰਹੇ। ਇਹ ਪ੍ਰਗਟਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਸੰਗਰੂਰ -ਕਮ- ਚੇਅਰਮੈਨ ਜ਼ਿਲ੍ਹਾ ਪੱਧਰੀ ਵਿਜੀਲੈਂਸ ਮੋਨੀਟਰਿੰਗ ਕਮੇਟੀ ਸ. ਭਗਵੰਤ ਮਾਨ ਨੇ ਜ਼ਿਲ੍ਹਾ ਪੱਧਰੀ ਵਿਜੀਲੈਂਸ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਮੀਟਿੰਗ ਦੌਰਾਨ ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੇਂਦਰ ਸਰਕਾਰ ਵੱਲੋਂ ਜ਼ਿਲ੍ਹੇ ਅੰਦਰ ਚਲਾਈਆਂ ਜਾਂਦੀਆਂ ਵੱਖ-ਵੱਖ ਸਕੀਮਾਂ ਦਾ ਲੇਖਾ-ਜੋਖਾ ਕੀਤਾ ਅਤੇ ਕੇਂਦਰ ਦੀਆਂ ਸਕੀਮਾਂ ਨਾਲ ਲੋਕ ਹਿੱਤ ਵਿੱਚ ਹੋਣ ਵਾਲੇ ਕੰਮਾਂ ਦਾ ਵੇਰਵਾ ਦੇਣ ਸਬੰਧੀ ਵੱਖ-ਵੱਖ ਵਿਭਾਗਾਂ ਨੂੰ ਹਦਾਇਤ ਕੀਤੀ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ. ਭੁਪਿੰਦਰ ਸਿੰਘ ਰਾਏ ਅਤੇ ਐੱਸ.ਐੱਸ.ਪੀ. ਸ. ਉਪਿੰਦਰਜੀਤ ਸਿੰਘ ਘੁੰਮਣ ਵੀ ਉਨ੍ਹਾਂ ਦੇ ਨਾਲ ਵਿਸ਼ੇਸ਼ ਤੌਰ ਤੇ ਮੌਜੂਦ ਸਨ।
ਸ. ਮਾਨ ਨੇ ਸਮੂਹ ਵਿਭਾਗਾਂ ਨੂੰ ਕਿਹਾ ਕਿ  ਉਨ੍ਹਾਂ ਵੱਲੋਂ ਜਿੰਨ੍ਹਾਂ ਭਲਾਈ ਸਕੀਮਾਂ ਅਧੀਨ  ਫੰਡ ਖਰਚ ਕੀਤੇ ਗਏ ਹਨ, ਉਨ੍ਹਾਂ ਦੀ ਮੁਕੰਮਲ ਰਿਪੋਰਟ ਸਮੇਤ ਲਾਭਪਾਤਰੀ ਉਨ੍ਹਾਂ ਨੂੰ ਭੇਜੀ ਜਾਵੇ। ਇਸੇ ਤਰ੍ਹਾਂ ਵੱਖ ਵੱਖ ਮੁਕੰਮਲ ਕੀਤੇ ਗਏ ਵਿਕਾਸ ਪ੍ਰੋਜੈਕਟ ਅਤੇ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦੀ ਰਿਪੋਰਟ ਇੱਕ ਹਫ਼ਤੇ ਦੇ ਅੰਦਰ-ਅੰਦਰ ਉਨ੍ਹਾਂ ਨੂੰ ਭੇਜੀ ਜਾਵੇ। ਮੀਟਿੰਗ ਦੌਰਾਨ ਪ੍ਰਧਾਨ ਮੰਤਰੀ ਗਰਾਮ ਸੜਕ ਯੋਜਨਾ ਦਾ ਜਾਇਜਾ ਲੈਂਦਿਆਂ ਸਮੇਂ ਇੱਕ ਮੈਂਬਰ ਨੇ ਧਿਆਨ ਵਿੱਚ ਲਿਆਂਦਾ ਕਿ ਸਾਲ 2014 ਵਿੱਚ ਤਪਾ-ਪੱਖੋ ਕੇ ਕੈਂਚੀਆਂ ਲਗਭੱਗ 9 ਕਿਲੋਮੀਟਰ ਸੜਕ 6 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੀ, ਅਤੇ ਇਹ ਸੜਕ ਹੁਣ ਕਈ ਥਾਵਾਂ ਤੋਂ ਟੁੱਟ ਗਈ ਹੈ।  ਇਸ ਤੇ ਸ. ਮਾਨ ਨੇ ਡਿਪਟੀ ਕਮਿਸ਼ਨਰ ਨੂੰ ਪੜਤਾਲ ਕਰਵਾਉਣ ਲਈ ਕਿਹਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਐਮ.ਪੀ. ਲੈਡਜ਼ ਸਕੀਮ ਅਧੀਨ ਸਾਲ 2014-15 ਅਤੇ 2015-16 ਦੌਰਾਨ ਕੁੱਲ 93 ਵੱਖ ਵੱਖ ਵਿਕਾਸ ਕੰਮਾਂ ਲਈ 151.42 ਲੱਖ ਰੁਪਏ ਜ਼ਾਰੀ ਕੀਤੇ ਗਏ ਸਨ, ਜਿੰਨ੍ਹਾਂ ਵਿਚੋਂ 60 ਕੰਮ 77.80 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਹੋ ਚੁੱਕੇ ਹਨ। ਮੀਟਿੰਗ ਦੌਰਾਨ ਇਹ ਧਿਆਨ ਵਿੱਚ ਆਇਆ ਕਿ ਬੀਡੀਪੀਓ ਸਹਿਣਾ ਨੂੰ 2.60 ਲੱਖ ਰੁਪਏ ਪਿੰਡ ਰਾਮਗੜ੍ਹ ਵਿਖੇ ਸੀ.ਐਫ.ਐਲ. ਲਾਈਟਾਂ ਲਗਾਉਣ ਲਈ ਦਿੱਤੇ ਗਏ ਸੀ ਪਰੰਤੂ ਬੀਡੀਓ ਨੇ ਬਿਨ੍ਹਾਂ ਚੇਅਰਮੈਨ ਦੀ ਪ੍ਰਵਾਨਗੀ ਦੇ ਸੋਲਰ ਲਾਈਟਾਂ ਲਗਵਾ ਦਿੱਤੀਆਂ । ਜਿਸ ਤੇ ਡਿਪਟੀ ਕਮਿਸ਼ਨਰ ਨੇ ਡੀਡੀਪੀਓ ਨੂੰ ਇਨਕੁਆਰੀ ਕਰਕੇ ਰਿਪੋਰਟ ਦੇਣ ਲਈ ਕਿਹਾ। ਸ. ਮਾਨ ਨੇ ਜ਼ਿਲ੍ਹੇ ਦੇ ਸਿਵਲ ਹਸਪਤਾਲ ਬਰਨਾਲਾ ਲਈ ਵੈਂਟੀਲੇਟਰ ਮਸ਼ੀਨ ਦੇਣ ਦਾ ਵੀ ਵਿਸ਼ਵਾਸ ਦਵਾਇਆ। ਇਸ ਲਈ ਉਨ੍ਹਾਂ ਨੇ ਸਿਵਲ ਸਰਜਨ ਨੂੰ ਮੁਕੰਮਲ ਕੇਸ ਬਣਾ ਕੇ ਭੇਜਣ ਲਈ ਕਿਹਾ।
ਮੀਟਿੰਗ ਦੌਰਾਨ ਸ. ਮਾਨ ਨੇ ਮਗਨਰੇਗਾ, ਮੰਡਲ ਭੂਮੀ ਰੱਖਿਆ ਵਿਭਾਗ, ਮੰਡੀਕਰਨ ਬੋਰਡ, ਖੇਤੀਬਾੜੀ ਵਿਭਾਗ, ਬੁਢਾਪਾ ਪੈਨਸ਼ਨਾਂ ਸਬੰਧੀ, ਸਿਹਤ ਸੇਵਾਵਾਂ ਸਬੰਧੀ, ਸਿੱਖਿਆ ਸਬੰਧੀ, ਮਾਲ ਵਿਭਾਗ, ਬਾਗਬਾਨੀ ਵਿਭਾਗ, ਜ਼ਿਲ੍ਹਾ ਉਦਯੋਗ ਆਦਿ ਵਿਭਾਗਾਂ ਦੇ ਹੋ ਚੁੱਕੇ ਕੰਮਾਂ ਦਾ ਜਾਇਜਾ ਲਿਆ ਅਤੇ ਲੋਕ ਹਿੱਤ ਵਿੱਚ ਹੋਣ ਵਾਲੇ ਹੋਰ ਕੰਮਾਂ ਸਬੰਧੀ ਵੇਰਵਾ ਦੇਣ ਦੀ ਅਧਿਕਾਰੀਆਂ/ਨੁਮਾਇੰਦਿਆਂ ਨੂੰ ਹਦਾਇਤ ਕੀਤੀ । ਇਸ ਤੋਂ ਇਲਾਵਾ ਕੰਪਿਊਟਰਾਈਜੇਸ਼ਨ ਆਫ਼ ਲੈਂਡ ਰਿਕਾਰਡ ਸਬੰਧੀ, ਇੰਦਰਾ ਆਵਾਸ ਯੋਜਨਾ, ਆਰਸੇਟੀ, ਪ੍ਰਧਾਨ ਮੰਤਰੀ ਗਰਾਮ ਸੜਕ ਯੋਜਨਾ, ਪੰਜਾਬ ਰੂਰਲ ਵਾਟਰ ਸਪਲਾਈ ਅਤੇ ਸੈਨੀਟੇਸ਼ਨ, ਨੈਸ਼ਨਲ ਸ਼ੋਸ਼ਲ ਅਸਿਸਟੈਂਸ ਪ੍ਰੋਗਰਾਮ, ਰਾਸ਼ਟਰੀ ਕ੍ਰਿਸ਼ੀ ਵਿਗਿਆਨ ਯੋਜਨਾ, ਜਨਨੀ ਸੁਰੱਖਿਆ, ਜਨਨੀ ਸ਼ਿਸ਼ੂ ਸੁਰੱਖਿਆ ਕਾਰਯਕ੍ਰਮ ਆਦਿ ਦੀ ਪ੍ਰਗਤੀ ਅਤੇ ਕਾਰਜ਼ਾਂ ਬਾਰੇ ਵੀ ਜਾਣਕਾਰੀ ਹਾਸਿਲ ਕੀਤੀ। ਉਨ੍ਹਾਂ ਕਿਹਾ ਕਿ ਸਮੂਹ ਅਧਿਕਾਰੀ ਯਕੀਨੀ ਬਣਾਉਣ ਕਿ ਲੋਕ ਭਲਾਈ ਸਕੀਮਾਂ ਲਈ ਆਏ ਫੰਡਜ਼ ਦੀ ਪੂਰੇ ਵੇਰਵੇ ਸਹਿਤ ਜਾਣਕਾਰੀ ਸਮੇਂ-ਸਮੇਂ ਮੁਹੱਈਆ ਕਰਵਾਈ ਜਾਵੇ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ. ਭੁਪਿੰਦਰ ਸਿੰਘ ਰਾਏ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਇੱਕ ਟੀਮ ਵਾਂਗ ਜ਼ਿਲ੍ਹੇ ਵਿੱਚ ਕੇਂਦਰ ਜਾਂ ਰਾਜ ਸਰਕਾਰ ਦੀਆਂ ਵੱਖ-ਵੱਖ ਸਕੀਮਾਂ/ ਯੋਜਨਾਵਾਂ ਜਾਂ ਵਿਕਾਸ ਦੇ ਕੰਮਾਂ ਨੂੰ ਬਾਖੂਬੀ ਢੰਗ ਨਾਲ ਨੇਪਰੇ ਚਾੜਣ

LEAVE A REPLY