2ਦੇਹਰਾਦੂਨ : ਉੱਤਰਾਖੰਡ ਦੇ ਬਾਗੀ ਕਾਂਗਰਸ ਵਿਧਾਇਕਾਂ ਵਲੋਂ ਮੁੱਖ ਮੰਤਰੀ ਹਰੀਸ਼ ਰਾਵਤ ਦੀ ਵਿਧਾਇਕਾਂ ਦੀ ਖਰੀਦ-ਫਰੋਖਤ ਕਰਨ ਵਾਲੀ ਸੀਡੀ ਜਾਰੀ ਕਰਨ ਤੋਂ ਬਾਅਦ ਭਾਜਪਾ ਨੇ ਰਾਜਪਾਲ ਤੋਂ ਸੂਬੇ ਦੀ ਹਰੀਸ਼ ਰਾਵਤ ਸਰਕਾਰ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ ਹੈ। ਪਾਰਟੀ ਦੇ ਪ੍ਰਦੇਸ਼ ਬੁਲਾਰੇ ਮੁੰਨਾ ਸਿੰਘ ਚੌਹਾਨ ਨੇ ਇੱਥੇ ਪੱਤਰਕਾਰ ਸੰਮਲੇਨ ਵਿਚ ਦੋਸ਼ ਲਾਇਆ ਕਿ ਸੂਬੇ ‘ਚ ਸੰਵਿਧਾਨਕ ਅਤੇ ਪ੍ਰਸ਼ਾਸਨਕ ਢਾਂਚਾ ਖਰਾਬ ਹੋ ਚੁੱਕਾ ਹੈ।
ਜਿਸ ਤਰ੍ਹਾਂ ਨਾਲ ਵਿਧਾਇਕਾਂ ਦੀ ਖਰੀਦ-ਫਰੋਖਤ ਦੀ ਗੱਲ ਸਾਹਮਣੇ ਆ ਰਹੀ ਹੈ, ਉਸ ਤੋਂ ਬਾਅਦ ਸਰਕਾਰ ਨੂੰ ਇਕ ਪਲ ਵੀ ੱਸੱਤਾ ‘ਚ ਬਣੇ ਰਹਿਣ ਦਾ ਨੈਤਿਕ ਅਧਿਕਾਰ ਨਹੀਂ ਰਹਿ ਗਿਆ ਹੈ।
ਉਨ੍ਹਾਂ ਨੇ ਕਿਹਾ ਕਿ ਸਰਕਾਰ ਆਪਣਾ ਬਹੁਮਤ ਗੁਆ ਚੁੱਕੀ ਹੈ। ਇਸ ਤੋਂ ਬਾਅਦ ਰਾਵਤ ਦੀ ਸੀਡੀ ‘ਚ ਜਿਸ ਤਰ੍ਹਾਂ ਵਿਧਾਇਕਾਂ ਨੂੰ ਖਰੀਦਣ ਦੀ ਗੱਲ ਸਾਹਮਣੇ ਆ ਰਹੀ ਹੈ, ਉਸ ਤੋਂ ਸਪੱਸ਼ਟ ਹੈ ਕਿ ਸੂਬੇ ਵਿਚ ਅਰਾਜਕਤਾ ਦਾ ਮਾਹੌਲ ਹੈ। ਇਸ ਲਈ ਰਾਜਪਾਲ ਨੂੰ ਸਰਕਾਰ ਨੂੰ ਬਰਖਾਸਤ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਰਾਜਪਾਲ ਨੇ ਬਹੁਮਤ ਸਾਬਤ ਕਰਨ ਲਈ ਸਰਕਾਰ ਨੂੰ 28 ਮਾਰਚ ਤੱਕ ਦਾ ਸਮਾਂ ਦਿੱਤਾ ਹੈ, ਅਜਿਹੇ ਵਿਚ ਸਰਕਾਰ ਨੂੰ ਨੀਤੀਗਤ ਫੈਸਲੇ ਲੈਣ ਦਾ ਹੱਕ ਨਹੀਂ ਹੈ। ਇਸ ਦੇ ਬਾਵਜੂਦ ਸਰਕਾਰ ਵਲੋਂ ਨੀਤੀਗਤ ਫੈਸਲੇ ਲਏ ਜਾ ਰਹੇ ਹਨ, ਜੋ ਗਲਤ ਹਨ।

LEAVE A REPLY