1ਅਕਾਲੀ-ਭਾਜਪਾ ਸਰਕਾਰ 84 ਸਿੱਖ ਵਿਰੋਧੀ ਕਤਲੇਆਮ ਦੇ ਹਰੇਕ ਪੀੜਤ ਨੂੰ ਦੇਵੇ 20 ਲੱਖ ਰੁਪਏ
ਚੰਡੀਗੜ੍ਹ : ਪੰਜਾਬ ਕਾਂਗਰਸ ਵਿਧਾਇਕ ਦਲ ਦੇ ਨੇਤਾ ਚਰਨਜੀਤ ਸਿੰਘ ਚੰਨੀ ਨੇ 1984 ਸਿੱਖ ਵਿਰੋਧੀ ਕਤਲੇਆਮ ਦੇ ਪੀੜਤਾਂ ਦੇ ਮੁੜ ਵਸੇਵੇਂ ਲਈ ਪੈਕੇਜ ਦੀ ਮੰਗ ਕੀਤੀ ਹੈ। ਇਸ ਪੈਕੇਜ ਵਿਚ 20 ਲੱਖ ਰੁਪਏ ਦਾ ਮੁਆਵਜ਼ਾ ਤੇ ਹਰੇਕ ਪ੍ਰਭਾਵਿਤ ਪਰਿਵਾਰ ਦੇ ਮੈਂਬਰ ਲਈ ਇਕ ਸਰਕਾਰੀ ਨੌਕਰੀ ਹੋਣੀ ਚਾਹੀਦੀ ਹੈ।
ਉਨ੍ਹਾਂ ਨੇ ਇਨ੍ਹਾਂ ਪਰਿਵਾਰਾਂ ਲਈ ਮਗਰਮੱਛ ਦੇ ਅੱਥਰੂ ਵਹਾਉਣ ਵਾਲੇ ਅਤੇ ਚੋਣ ਵਰ੍ਹਿਆਂ ਦੌਰਾਨ ਉਨ੍ਹਾਂ ਦਾ ਸਿਆਸੀ ਇਸਤੇਮਾਲ ਕਰਨ ਵਾਲੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਨਿੰਦਾ ਕੀਤੀ ਹੈ। ਚੰਨੀ ਨੇ ਕਿਹਾ ਕਿ ਉਨ੍ਹਾਂ ਨੇ ਇਹ ਮੁੱਦਾ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਵੀ ਚੁੱਕਿਆ ਸੀ, ਪਰ ਸਰਕਾਰ ਨੇ ਉਨ੍ਹਾਂ ਨੂੰ ਕੋਈ ਭਰੋਸਾ ਨਹੀਂ ਦਿੱਤਾ।

LEAVE A REPLY