2ਨਵੀਂ ਦਿੱਲੀ : ਉਤਰਾਖੰਡ ਅਤੇ ਅਰੁਣਾਚਲ ਪ੍ਰਦੇਸ਼ ‘ਚ ਰਾਸ਼ਟਰਪਤੀ ਸ਼ਾਸਨ ਹੋਣ ਕਾਰਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਕੇਜਰੀਵਾਲ ਨੇ ਕਿਹਾ ਕਿ ਉਹ ਦਿੱਲੀ ‘ਚ ਕਦੇ ਰਾਸ਼ਟਰਪਤੀ ਸ਼ਾਸਨ ਲਾਗੂ ਨਹੀਂ ਹੋਣ ਦੇਣਗੇ। ਕੇਜਰੀਵਾਲ ਨੇ ਕਿਹਾ ਕਿ ਚਾਹੇ ਸੱਤਾ ‘ਚ ਕੋਈ ਵੀ ਹੋਵੇ, ਉਸ ਨੂੰ ਵਿਰੋਧੀ ਦੀ ਗੱਲ ਸੁਣਨੀ ਚਾਹੀਦੀ ਹੈ ਅਤੇ ਵਿਰੋਧੀ ਨੂੰ ਵੀ ਰੂਲਿੰਗ ਪਾਰਟੀ ਨਾਲ ਤਾਲਮੇਲ ਬਿਠਾਉਣਾ ਚਾਹੀਦਾ।
ਇਸ ਤੋਂ ਪਹਿਲਾਂ ਕੇਜਰੀਵਾਲ ਨੇ ਟਵੀਟ ਕਰ ਕੇ ਭਾਜਪਾ ਅਤੇ ਆਰ.ਐੱਸ.ਐੱਸ. ‘ਤੇ ਇਕੱਠੇ ਨਿਸ਼ਾਨਾ ਸਾਧਿਆ ਸੀ। ਕੇਜਰੀਵਾਲ ਨੇ ਕਿਹਾ ਸੀ ਕਿ ਭਾਜਪਾ ਦੇਸ਼ ‘ਚ ਤਾਨਾਸ਼ਾਹੀ ਚਾਹੁੰਦੀ ਹੈ। ਇਸ ਲਈ ਰਾਸ਼ਟਰਪਤੀ ਸ਼ਾਸਨ ਲਗਾ ਕੇ ਆਪਣਾ ਹੁਕਮ ਚੱਲਾ ਰਹੀ ਹੈ। ਕੇਜਰੀਵਾਲ ਇੰਨੇ ‘ਤੇ ਹੀ ਨਹੀਂ ਰੁਕੇ, ਉਨ੍ਹਾਂ ਨੇ ਅੱਗੇ ਕਿਹਾ ਕਿ ਭਾਜਪਾ ਨੂੰ ਇਹ ਸਮਝ ਆ ਗਿਆ ਹੈ ਕਿ ਹੁਣ ਉਹ ਕਿਤੇ ਨਹੀਂ ਜਿੱਤ ਸਕਦੀ, ਇਸ਼ ਲਈ ਹੁਣ ਉਹ ਗੁੰਡਾਗਰਦੀ ‘ਤੇ ਉਤਰ ਆਈ ਹੈ।
ਰਾਸ਼ਟਰਪਤੀ ਸ਼ਾਸਨ ਦੇ ਮੁੱਦੇ ਤੋਂ ਪਹਿਲਾਂ ਵੀ ਕੇਜਰੀਵਾਲ ਪਠਾਨਕੋਟ ਹਮਲੇ ਦੀ ਜਾਂਚ ਕਰਨ ਆਈ ਪਾਕਿਸਤਾਨੀ ਜਾਂਚ ਟੀਮ ਨੂੰ ਲੈ ਕੇ ਕੇਂਦਰ ਸਰਕਾਰ ‘ਤੇ ਹਮਲਾ ਬੋਲ ਚੁੱਕੇ ਹਨ। ਉਨ੍ਹਾਂ ਨੇ ਕਿਹਾ ਸੀ ”ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਾਕਿਸਤਾਨੀ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਅਤੇ ਆਈ.ਐੱਸ.ਆਈ. ਨਾਲ ਸਰਲ ਅਤੇ ਸਹਿਜ ਹੋ ਸਕਦੇ ਹਨ ਪਰ ਸਾਡੇ ਨਾਲ ਨਹੀਂ।” ਕੇਜਰੀਵਾਲ ਨੇ ਅੱਗੇ ਕਿਹਾ ਕਿ ਆਖਰ ਪ੍ਰਧਾਨ ਮੰਤਰੀ ਦੀ ਸਾਡੇ ਨਾਲ ਅਜਿਹੀ ਕਿਹੜੀ ਦੁਸ਼ਮਣੀ ਹੈ।

LEAVE A REPLY