2ਦਿੱਲੀ, ਬੰਬਈ ਅਤੇ ਗੋਆ ਨੂੰ ਬਣਾਇਆ ਜਾ ਸਕਦਾ ਹੈ ਨਿਸ਼ਾਨਾ
ਨਵੀਂ ਦਿੱਲੀ : ਦੇਸ਼ ਦੇ ਅਹਿਮ ਸ਼ਹਿਰਾਂ ਵਿਚ ਇਕ ਵਾਰ ਫਿਰ ਅੱਤਵਾਦੀ ਹਮਲੇ ਦਾ ਖ਼ਤਰਾ ਮੰਡਰਾਉਣ ਲੱਗਾ ਹੈ। ਖ਼ੁਫੀਆ ਏਜੰਸੀਆਂ ਦੀ ਰਿਪੋਰਟ ਮੁਤਾਬਕ ਆਉਣ ਵਾਲੇ ਦਿਨਾਂ ਵਿਚ ਅੱਤਵਾਦੀ ਦਿੱਲੀ, ਬੰਬਈ ਤੇ ਗੋਆ ਨੂੰ ਨਿਸ਼ਾਨਾ ਬਣਾ ਸਕਦੇ ਹਨ। ਪੰਜਾਬ ਪੁਲਿਸ ਨੇ ਇਸ ਮਾਮਲੇ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ।
ਪੰਜਾਬ ਦੇ ਡੀਜੀਪੀ ਲਾਅ ਐਂਡ ਆਰਡਰ ਹਰਦੀਪ ਸਿੰਘ ਢਿੱਲੋਂ ਨੇ ਕਿਹਾ ਹੈ ਕਿ ਜੰਮੂ-ਕਸ਼ਮੀਰ ਤੋਂ ਅਜਿਹੇ ਤਿੰਨ ਅੱਤਵਾਦੀਆਂ ਦੇ ਡਿਜ਼ਾਇਰ ਕਾਰ ਵਿਚ ਆਉਣ ਦੀ ਖ਼ਬਰ ਸੀ। ਇਸ ਨੂੰ ਲੈ ਕੇ ਪੁਲਿਸ ਨੂੰ ਅਲਰਟ ਜਾਰੀ ਕਰ ਦਿੱਤਾ ਗਿਆ ਸੀ ਪਰ ਅਜੇ ਤੱਕ ਕੋਈ ਗੱਡੀ ਫੜੀ ਨਹੀਂ ਗਈ ਹੈ। ਖ਼ੁਫੀਆ ਏਜੰਸੀਆਂ ਨੇ ਦਿੱਲੀ, ਗੋਆ ਤੇ ਬੰਬਈ ਵਿਚ ਸੁਰੱਖਿਆ ਸਖਤ ਕਰਨ ਦੇ ਨਿਰਦੇਸ਼ ਦਿੱਤੇ ਹਨ।  ਇਸ ਤੋਂ ਪਹਿਲਾਂ ਦਿੱਲੀ ਵਿਚ ਕੁਝ ਅੱਤਵਾਦੀਆਂ ਤੋਂ ਪੁੱਛਗਿੱਛ ਦੌਰਾਨ ਇਸ ਬਾਰੇ ਖੁਲਾਸਾ ਵੀ ਹੋਇਆ ਸੀ।

LEAVE A REPLY