9ਗਾਜਿਆਬਾਦ : ਬਹੁਜਨ ਸਮਾਜ ਪਾਰਟੀ ਦੇ ਰਾਜ ਸਭਾ ਮੈਂਬਰ ਤੇ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਨਰਿੰਦਰ ਕਸ਼ਯਪ ਦੀ ਨੂੰਹ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਘਟਨਾ ਗਾਜ਼ੀਆਬਾਦ ਦੇ ਕਵੀਨਗਰ ਇਲਾਕੇ ਵਿੱਚ ਹੋਈ ਹੈ।
ਜਾਣਕਾਰੀ ਅਨੁਸਾਰ ਨਰਿੰਦਰ ਕਸਯਪ ਦੇ ਵੱਡੇ ਬੇਟੇ ਸਾਗਰ ਦੀ ਪਤਨੀ ਹਿਮਾਨੀ ਨੇ ਆਪਣੇ ਆਪ ਨੂੰ ਗੋਲੀ ਬਾਥਰੂਮ ਵਿੱਚ ਜਾ ਕੇ ਮਾਰੀ। ਗੋਲੀ ਦੀ ਆਵਾਜ਼ ਆਉਣ ਤੋਂ ਬਾਅਦ ਹਿਮਾਨੀ ਨੂੰ ਤੁਰੰਤ ਹਸਪਤਾਲ ਵਿੱਚ ਲਿਜਾਇਆ ਗਿਆ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਹਿਮਾਨੀ ਤੇ ਸਾਗਰ ਦਾ ਵਿਆਹ ਤਿੰਨ ਸਾਲ ਪਹਿਲਾਂ ਹੋਇਆ ਸੀ। ਖੁਦਕੁਸ਼ੀ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ।

LEAVE A REPLY