69 ਰਾਜਾਂ ‘ਚ ਸੋਕਾ, ਮੋਦੀ ਸਰਕਾਰ ਨੇ ਮੀਟੀਆਂ ਅੱਖਾਂ
ਨਵੀਂ ਦਿੱਲੀ : ਸੁਪਰੀਮ ਕੋਰਟ ਨੇ 9 ਰਾਜਾਂ ਦੇ ਸੋਕੇ ਦੇ ਹਾਲਾਤ ‘ਤੇ ਕੇਂਦਰ ਸਰਕਾਰ ਨੂੰ ਫਟਕਾਰ ਲਾਈ ਹੈ। ਅਦਾਲਤ ਨੇ ਕਿਹਾ ਹੈ, “ਤੁਸੀਂ ਉਨ੍ਹਾਂ ਦੀ ਸਮੱਸਿਆ ਨੂੰ ਲੈ ਕੇ ਅੱਖਾਂ ਬੰਦ ਨਹੀਂ ਕਰ ਸਕਦੇ। ਤੁਹਾਨੂੰ ਇਸ ਨਾਲ ਨਜਿੱਠਣ ਲਈ ਜ਼ਰੂਰੀ ਕਾਰਵਾਈ ਕਰਨੀ ਹੋਵੇਗੀ। ਅਦਾਲਤ ਨੇ ਕਿਹਾ ਕਿ ਇਸ ਸਮੇਂ 9 ਰਾਜ ਸੋਕੇ ਦੀ ਮਾਰ ਝੱਲ ਰਹੇ ਹਨ ਤੇ ਤੁਸੀਂ ਆਪਣੀ ਜ਼ਿੰਮੇਵਾਰੀ ਤੋਂ ਮੂੰਹ ਕਿਵੇਂ ਮੋੜ ਸਕਦੇ ਹੋ। ਸਰਕਾਰ ਨੂੰ ਆਪਣੀ ਜ਼ਿੰਮੇਵਾਰੀ ਸਮਝਦਿਆਂ ਕੰਮ ਕਰਨਾ ਚਾਹੀਦਾ ਹੈ। ઠ ઠ
ਅਦਾਲਤ ਨੇ ਇਹ ਵੀ ਪੁੱਛਿਆ ਕਿ ਸੋਕੇ ਤੋਂ ਕਿਸਾਨਾਂ ਨੂੰ ਰਾਹਤ ਪਹੁੰਚਾਉਣ ਲਈ ਕੇਂਦਰ ਸਰਕਾਰ ਕੀ ਕਰ ਰਹੀ ਹੈ। ਇਸ ਦੇ ਨਾਲ ਹੀ ਅਦਾਲਤ ਨੇ ਮਨਰੇਗਾ ਨੂੰ ਲੈ ਕੇ ਵੀ ਨਾਰਾਜ਼ਗੀ ਪ੍ਰਗਟ ਕੀਤੀ ਹੈ। ਦੱਸਣਯੋਗ ਹੈ ਸਵਰਾਜ ਅਭਿਆਨ ਮਹਿੰਮ ਨੇ ਸੁਪਰੀਮ ਕੋਰਟ ਵਿਚ ਜਨਹਿੱਤ ਪਟੀਸ਼ਨ ਦਾਇਰ ਕਰਕੇ ਦਖ਼ਲ ਦੇਣ ਦੀ ਅਪੀਲ ਕੀਤੀ ਹੈ। ਇਸ ਤੋਂ ਪਹਿਲਾਂ ਵੀ ਸਰਬ ਉੱਚ ਅਦਾਲਤ ਨੇ 12 ਰਾਜਾਂ ਵਿਚ ਸੋਕੇ ਦੇ ਮਸਲੇ ‘ਤੇ ਸੁਣਵਾਈ ਕਰਦਿਆਂ ਕੇਂਦਰ ਸਰਕਾਰ ਦੇ ਰਵੱਈਏ ‘ਤੇ ਸਵਾਲ ਉਠਾਏ ਸਨ।

LEAVE A REPLY