1ਚੰਡੀਗੜ੍ਹ : ਪੰਜਾਬ ਦੇ ਮੁੰਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਦੈਨਿਕ ਸਵੇਰਾ ਅਖ਼ਬਾਰ ਦੇ ਚੰਡੀਗੜ੍ਹ ਅਧਾਰਤ ਫੋਟੋ ਪੱਤਰਕਾਰ ਸ੍ਰੀ ਲਵਦੀਪ ਸਿੰਘ ਦੀ ਬੇਵਕਤ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। 30 ਵਰ੍ਹਿਆਂ ਦੇ ਸ੍ਰੀ ਲਵਦੀਪ ਸਿੰਘ ਦਾ ਸ਼ਨੀਵਾਰ ਨੂੰ ਤਲਵਾੜਾ ਨੇੜੇ ਇੱਕ ਸੜਕ ਹਾਦਸੇ ਵਿੱਚ ਦੇਹਾਂਤ ਹੋ ਗਿਆ। ਉਹ ਆਪਣੇ ਪਿੱਛੇ ਆਪਣੇ ਮਾਂ, ਪਿਓ, ਪਤਨੀ ਅਤੇ ਦੋ ਭਰਾਵਾਂ ਨੂੰ ਛੱਡ ਗਏ ਹਨ। ਇੱਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਲਵਦੀਪ ਸਿੰਘ ਦੀ ਭਰ ਜਵਾਨੀ ਵਿੱਚ ਮੌਤ ਬਹੁਤ ਜ਼ਿਆਦਾ ਦੁਖਦਾਈ ਘਟਨਾ ਹੈ। ਉਨ੍ਹਾਂ ਕਿਹਾ ਕਿ ਇੱਕ ਵਧੀਆ ਫੋਟੋ ਪੱਤਰਕਾਰ ਦੇ ਖੁਸ ਜਾਣ ਕਾਰਨ ਪੱਤਰਕਾਰੀ ਭਾਈਚਾਰੇ ਨੂੰ ਵੱਡਾ ਘਾਟਾ ਪਿਆ ਹੈ। ਉਨ੍ਹਾਂ ਕਿਹਾ ਕਿ ਲਵਦੀਪ ਸਿੰਘ ਆਪਣੇ ਕੰਮ ਪ੍ਰਤੀ ਪੂਰੀ ਤਰ੍ਹਾਂ ਬਚਨਵੱਧ ਸੀ। ਦੁਖੀ ਪਰਿਵਾਰ ਦੇ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਨੇ ਵਿਛੜੀ ਆਤਮਾ ਦੀ ਰੂਹ ਦੀ ਸ਼ਾਂਤੀ ਅਤੇ ਇਹ ਨਾ ਪੂਰਿਆ ਜਾ ਸਕਣ ਵਾਲਾ ਘਾਟਾ ਸਹਿਣ ਕਰਨ ਲਈ ਪਰਿਵਾਰ ਨੂੰ ਬਲ ਬਖਸ਼ਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ।

LEAVE A REPLY