23512640_BG1ਨਵੀਂ ਦਿੱਲੀ :  ਰਾਜਧਾਨੀ ਦਿੱਲੀ ਸਮੇਤ ਪੂਰੇ ਉੱਤਰ ਭਾਰਤ ਵਿਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਸੂਤਰਾਂ ਨੇ ਦੱਸਿਆ ਕਿ ਸ਼ਾਮ 4 ਵਜ ਕੇ 1 ਮਿੰਟ ‘ਤੇ ਆਏ ਭੂਚਾਲ ਦੇ ਝਟਕਿਆਂ ਕਾਰਨ ਲੋਕਾਂ ‘ਚ ਦਹਿਸ਼ਤ ਫੈਲ ਗਈ ਅਤੇ ਲੋਕ ਆਪਣੇ ਘਰਾਂ ਤੇ ਦਫਤਰਾਂ ਤੋਂ ਬਾਹਰ ਆ ਗਏ।
ਦਿੱਲੀ ਵਿਚ ਤਕਰੀਬਨ 2 ਮਿੰਟ ਤੱਕ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜਿਸ ਕਾਰਨ ਦਿੱਲੀ ਵਿਚ ਮੈਟਰੋ ਸੇਵਾ ਰੁੱਕ ਗਈ ਹੈ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 6.8 ਮਾਪੀ ਗਈ ਹੈ। ਭੂਚਾਲ ਦਾ ਕੇਂਦਰ ਹਿੰਦੂਕਸ਼ ਦੀਆਂ ਪਹਾੜੀਆਂ ਵਿਚ ਸਥਿਤ ਸੀ। ਭੂਚਾਲ ਦੇ ਝਟਕੇ ਗੁਆਂਢੀ ਦੇਸ਼ ਪਾਕਿਸਤਾਨ ਅਤੇ ਅਫਗਾਨਿਸਤਾਨ ‘ਚ ਵੀ ਮਹਿਸੂਸ ਕੀਤੇ ਗਏ। ਭੂਚਾਲ ਦੇ ਝਟਕੇ ਦਿੱਲੀ, ਹਰਿਆਣਾ, ਚੰਡੀਗੜ੍ਹ, ਸ਼੍ਰੀਨਗਰ, ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿਚ ਮਹਿਸੂਸ ਕੀਤੇ ਗਏ। ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ।

LEAVE A REPLY