8ਯੁਕਰੇਨ : ਯੁਕਰੇਨ ਵਿੱਚ ਦੋ ਭਾਰਤੀ ਵਿਦਿਆਰਥੀਆਂ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਭਾਰਤੀ ਵਿਦੇਸ਼ ਮੰਤਰਾਲੇ ਅਨੁਸਾਰ ਯੁਕਰੇਨ ਦੇ ਮੈਡੀਕਲ ਕਾਲਜ ਵਿੱਚ ਪੜ੍ਹਾਈ ਲਈ ਗਏ ਤਿੰਨ ਵਿਦਿਆਰਥੀਆਂ ਉੱਤੇ ਐਤਵਾਰ ਨੂੰ ਕੁਝ ਅਣਪਛਾਤੇ ਵਿਅਕਤੀਆਂ ਨੇ ਚਾਕੂ ਨਾਲ ਹਮਲਾ ਕਰ ਦਿੱਤਾ।
ਇਨ੍ਹਾਂ ਵਿੱਚੋਂ ਦੋ ਵਿਦਿਆਰਥੀਆਂ ਦੀ ਮੌਕੇ ਉੱਤੇ ਹੀ ਮੌਤ ਹੋ ਗਈ ਜਦੋਂਕਿ ਇੱਕ ਗੰਭੀਰ ਜ਼ਖਮੀ ਹੋ ਗਿਆ। ਭਾਰਤੀ ਵਿਦੇਸ਼ ਮੰਤਰਾਲੇ ਅਨੁਸਾਰ ਮ੍ਰਿਤਕ ਭਾਰਤੀ ਵਿਦਿਆਰਥੀਆਂ ਦੀ ਪਛਾਣ ਪ੍ਰਣਵ ਸਿੰਦਲਾ ਤੇ ਓਂਕੁਰ ਸਿੰਘ ਵਜੋ ਹੋਈ ਹੈ। ਮ੍ਰਿਤਕ ਵਿਦਿਆਰਥੀ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਸਨ। ਜ਼ਖਮੀ ਇੰਦਰਜੀਤ ਸਿੰਘ ਚੌਹਾਨ ਇਸ ਸਮੇਂ ਹਸਪਤਾਲ ਵਿੱਚ ਇਲਾਜ ਅਧੀਨ ਹੈ।
ਇੰਦਰਜੀਤ ਸਿੰਘ ਦੀ ਸ਼ਿਕਾਇਤ ਉੱਤੇ ਹਮਲਾਵਰਾਂ ਖਿਲਾਫ ਕੇਸ ਦਰਜ ਕਰ ਲਿਆ ਹੈ। ਹਮਲਾਵਰ ਯੁਕਰੇਨ ਦੇ ਹੀ ਨਾਗਰਿਕ ਹਨ। ਭਾਰਤੀ ਵਿਦੇਸ਼ ਮੰਤਰਾਲੇ ਵੱਲੋਂ ਇਸ ਸਬੰਧੀ ਯੁਕਰੇਨ ਦੀ ਸਰਕਾਰ ਨਾਲ ਗੱਲਬਾਤ ਕੀਤੀ ਜਾ ਰਹੀ ਹੈ।

LEAVE A REPLY