8ਤਲਵੰਡੀ ਸਾਬੋ : ਸੂਬੇ ਅੰਦਰ 2017 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਪੂਰੇ ਜ਼ੋਰਾਂ ‘ਤੇ ਹਨ। ਅੱਜ ਵਿਸਾਖੀ ਦੇ ਬਹਾਨੇ ਤਲਵੰਡੀ ਸਾਬੋ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਆਪਣੇ ਕੰਮਾਂ ਦਾ ਗੁਣਗਾਣ ਕਰਦੀਆਂ ਨਜ਼ਰ ਆਈਆਂ, ਜਿਨ੍ਹਾਂ ਵਿਚੋਂ ਕਾਂਗਰਸ ਵੀ ਇੱਕ ਸੀ।ઠ
ਕਾਂਗਰਸ ਦੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬੀਆਂ ਨਾਲ ਵੱਡਾ ਵਾਅਦਾ ਕਰ ਦਿੱਤਾ। ਉਨ੍ਹਾਂ ਕਿਹਾ ਕਿ ਜੇਕਰ ਚੋਣਾਂ ਦੌਰਾਨ ਉਨ੍ਹਾਂ ਦੀ ਸਰਕਾਰ ਬਣਦੀ ਹੈ ਤਾਂ ਪੰਜਾਬ ਦੇ ਹਰ ਪਰਿਵਾਰ ਵਿਚੋਂ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਕਿਸਾਨਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ ਜੇਕਰ ਮਰ ਰਿਹਾ ਹੈ ਤਾਂ ਉਸ ਲਈ ਬਾਦਲ ਸਰਕਾਰ ਜ਼ਿੰਮੇਵਾਰ ਹੈ ਅਤੇ ਅਜਿਹਾ ਕੋਈ ਜ਼ਿਲ੍ਹਾ ਨਹੀਂ ਬਚਿਆ ਹੈ, ਜਿੱਥੇ ਕਿਸਾਨਾਂ ਨੇ ਖੁਦਕੁਸ਼ੀ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਉਹ ਕੇਂਦਰ ਕੋਲ ਵਨ ਰੈਂਕ ਵਨ ਪੈਨਸ਼ਨ ਦਾ ਮੁੱਦਾ ਚੁੱਕਣਗੇ।ઠ

LEAVE A REPLY