6ਸ਼੍ਰੋਮਣੀ ਕਮੇਟੀ ਨੇ ਕੀਤਾ ਸਨਮਾਨ
ਕਿਹਾ, ਅਕਾਲੀ-ਭਾਜਪਾ ਗਠਜੋੜ ਵਿਚਾਲੇ ਕੋਈ ਮਤਭੇਦ ਨਹੀਂ
ਅੰਮ੍ਰਿਤਸਰ : ਭਾਜਪਾ ਦੇ ਨਵ ਨਿਯੁਕਤ ਸੂਬਾ ਪ੍ਰਧਾਨ ਵਿਜੇ ਸਾਂਪਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਤੇ ਦੁਰਗਿਆਨਾ ਮੰਦਰ ਮੱਥਾ ਟੇਕਿਆ। ਇਸ ਤੋਂ ਇਲਾਵਾ ਉਨ੍ਹਾਂ ਸ਼ਹੀਦਾਂ ਦੀ ਧਰਤੀ ਜਲ੍ਹਿਆਂਵਾਲਾ ਬਾਗ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ। ਉਨ੍ਹਾਂ ਦੇ ਨਾਲ ਉਨ੍ਹਾਂ ਦੀ ਪਤਨੀ ਤੋਂ ਇਲਾਵਾ ਭਾਜਪਾ ਦੇ ਕਈ ਨੇਤਾ ਵੀ ਮੌਜੂਦ ਸਨ। ਸਾਂਪਲਾ ਨੇ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਵਿਚਾਲੇ ਕਿਸੇ ਤਰ੍ਹਾਂ ਦਾ ਕੋਈ ਮਤਭੇਦ ਨਹੀਂ ਹੈ। ਇਸ ਲਈ ਚੋਣਾਂ ਵਿੱਚ ਕੀ ਰਣਨੀਤੀ ਹੋਵੇਗੀ ਤੇ ਕਿਸ-ਕਿਸ ਨੂੰ ਚੋਣ ਲੜਾਈ ਜਾਵੇਗੀ, ਇਸ ਬਾਰੇ ਹਾਈ ਕਮਾਨ ਤੈਅ ਕਰੇਗੀ।
ਸਾਂਪਲਾ ਨੇ ਕਿਹਾ ਕਿ ਅੱਜ ਉਨ੍ਹਾਂ ਨੂੰ ਇੱਕ ਵੱਡੀ ਜ਼ਿੰਮੇਵਾਰੀ ਦਿੱਤੀ ਗਈ ਹੈ ਜਿਸ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ। ਇਸੇ ਲਈ ਉਹ ਪਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਗੁਰੂ ਨਗਰੀ ਪਹੁੰਚੇ ਹਨ। ਉਨ੍ਹਾਂ ਨੂੰ ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ ਵੀ ਕੀਤਾ ਗਿਆ।

LEAVE A REPLY