5ਮੋਹਾਲੀ  : ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਡਾ. ਭੀਮ ਰਾਓ ਅੰਬੇਦਕਰ ਭਵਨ ਦਾ ਨਿਰਮਾਣ ਕੀਤਾ ਜਾਵੇਗਾ ਅਤੇ ਜਲਦੀ ਹੀ ਬਾਬਾ ਸਾਹਿਬ ਦਾ ਬੁੱਤ ਵੀ ਸਥਾਪਿਤ ਕੀਤਾ ਜਾਵੇਗਾ। ਇਨਾ੍ਹਂ ਵਿਚਾਰਾਂ ਦਾ ਪ੍ਰਗਟਾਵਾ ਮੈਂਬਰ ਲੋਕ ਸਭਾ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਨੇ ਮੋਹਾਲੀ ਸਥਿਤ ਸ਼ਹੀਦ ਉਧਮ ਸਿੰਘ ਭਵਨ ਵਿਖੇ ਡਾ. ਬੀ.ਆਰ. ਅੰਬੇਦਕਰ ਜੀ ਦੇ ਜਨਮ ਦਿਵਸ ਮੌਕੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਉਨਾ੍ਹਂ ਇਸ ਮੌਕੇ ਦੇਸ਼ ਅਤੇ ਪੰਜਾਬ ਵਾਸੀਆਂ ਨੂੰ ਡਾ. ਬੀ.ਆਰ. ਅੰਬੇਦਕਰ ਜੀ ਦੇ ਜਨਮ ਦਿਹਾੜੇ ਦੀਆਂ ਮੁਬਾਰਕਾਂ ਵੀ ਦਿੱਤੀਆਂ । ਉਨਾ੍ਹਂ ਕਿਹਾ ਕਿ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਬੀ.ਆਰ ਅੰਬੇਦਕਰ  ਨੇ ਜਿਥੇ ਦੇਸ਼ ਦੇ ਹਰੇਕ ਨਾਗਰਿਕ ਨੂੰ ਬਰਾਬਰੀ ਦੇ ਅਧਿਕਾਰ ਦਿੱਤੇ ਉਥੇ ਉਨਾ੍ਹਂ ਦਲਿਤਾਂ , ਪਛੜੇ ਵਰਗਾਂ ਅਤੇ ਗਰੀਬ ਲੋਕਾਂ ਦੇ ਹੱਕਾਂ ਅਤੇ ਹਕੂਕਾਂ ਲਈ ਵੀ ਵੱਡਾ ਯੋਗਦਾਨ ਪਾਇਆ ।
ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਡਾ. ਬੀ.ਆਰ. ਅੰਬੇਦਕਰ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾਂ ਦਲਿਤਾਂ ਅਤੇ ਗਰੀਬਾਂ ਦੀ ਭਲਾਈ ਲਈ ਕੰਮ ਕੀਤੇ  ਅਤੇ ਮੌਜੂਦਾ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਸਰਕਾਰ ਨੇ ਅਨਸੂਚਿਤ ਜਾਤੀਆਂ, ਪਛੜੀਆਂ ਸ੍ਰੇਣੀਆਂ ਅਤੇ ਦਲਿਤਾਂ ਲਈ ਅਨੇਕਾਂ ਸਕੀਮਾਂ ਚਲਾਕੇ ਉਨਾ੍ਹਂ ਦੀ ਭਲਾਈ ਲਈ ਵੱਡਾ ਯੋਗਦਾਨ ਪਾਇਆ । ਉਨਾ੍ਹਂ  ਦੱਸਿਆ ਕਿ ਰਾਜ ਵਿਚ ਆਟਾ ਦਾਲ ਸਕੀਮ , ਸ਼ਗਨ ਸਕੀਮ, ਵਜੀਫਾ ਸਕੀਮ ਅਤੇ ਹੋਰ ਸਕੀਮਾਂ ਨੂੰ ਅਮਲੀ ਜਾਮਾ ਪਹਿਨਾਇਆ ਤਾਂ ਜੋ ਦਲਿਤ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉਚਾ ਹੋ ਸਕੇ ।  ਉਨਾ੍ਹਂ ਕਿਹਾ ਕਿ ਕਾਂਗਰਸ ਪਾਰਟੀ ਨੇ ਦੇਸ਼ ਤੇ ਲੰਮਾ ਸਮਾਂ ਰਾਜ ਕੀਤਾ ਅਤੇ ਦਲਿਤ ਭਾਈਚਾਰੇ ਨੂੰ ਆਪਣੀਆਂ ਰਾਜਸੀ ਰੋਟੀਆਂ ਸੇਕਣ ਲਈ ਕੇਵਲ ਵੋਟ ਬੈਂਕ ਵਜੋਂ ਹੀ ਵਰਤੋਂ ਕੀਤੀ । ਪ੍ਰੰਤੂ ਦਲਿਤ ਭਾਈਚਾਰੇ ਅਤੇ ਗਰੀਬਾਂ ਦੀ ਭਲਾਈ ਲਈ ਕੋਈ ਕਦਮ ਨਾ ਪੁੱਟਿਆ ਜਿਸ ਕਾਰਣ ਅਮੀਰੀ ਅਤੇ ਗਰੀਬੀ ਦਾ ਪਾੜਾ ਵਧਦਾ ਗਿਆ। ਪ੍ਰੰਤੂ ਹੁਣ ਲੋਕ ਸੁਚੇਤ ਹੋ ਚੁੱਕੇ  ਹਨ ਅਤੇ ਕਾਂਗਰਸ ਦੀਆਂ ਚਾਲਾਂ ਤੋਂ ਵੀ ਵਾਕਿਫ ਹੋ ਚੁੱਕੇ ਹਨ। ਉਨਾ੍ਹਂ ਇਸ ਮੌਕੇ ਜੁੜੇ ਇੱਕਠ ਨੂੰ ਕਿਹਾ ਕਿ ਅੱਜ ਆਪਣੇ ਅਤੇ ਬਗਾਨੇ ਦੀ ਪਛਾਣ ਕਰਨ ਦੀ ਲੋੜ ਹੈ ਜੋ ਕੇਵਲ ਆਪਣੇ ਰਾਜਸੀ ਹਿੱਤਾਂ ਖਾਤਰ ਲਾਰੇ ਹੀ ਲਾਂਉਦੇ ਹਨ ਅਤੇ ਭਲਾਈ ਲਈ ਕਰਦੇ ਕੁਝ ਨਹੀਂ ਉਨਾ੍ਹਂ ਤੋਂ ਬਚਣਾ ਚਾਹੀਦਾ ਹੈ ਜੋ ਸਰਕਾਰਾਂ ਭਲਾਈ ਦਾ ਕੰਮ ਕਰਦੀਆਂ ਹਨ ਉਨਾ੍ਹਂ ਦਾ ਡਟਕੇ ਸਾਥ ਦੇਣਾ ਚਾਹੀਦਾ ਹੈ। ਉਨਾ੍ਹਂ ਇਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਧੋਖੇਬਾਜ ਕਰਾਰ ਦਿੰਦਿਆਂ ਕਿਹਾ ਕਿ ਉਸ ਨੇ ਪੰਜਾਬ ਦੇ ਪਾਣੀਆਂ ਪ੍ਰਤੀ ਆਪਣਾਈ ਦੋਗਲੀ ਨੀਤੀ ਨੇ ਸਪਸ਼ਟ ਕਰ ਦਿੱਤਾ ਹੈ ਕਿ ਉਹ ਕਦੇ ਵੀ ਪੰਜਾਬ ਦਾ ਭਲਾ ਨਹੀਂ ਕਰੇਗਾ ਸਗੋਂ ਪੰਜਾਬ ਦੇ ਲੋਕਾਂ ਨਾਲ ਦਗਾ ਕਮਾਏਗਾ । ਇਸ ਲਈ ਸਾਨੂੰ ਅਜਿਹੀਆਂ ਤਾਕਤਾਂ ਤੋਂ ਵੀ ਸੁਚੇਤ ਹੋਣ ਦੀ ਲੋੜ ਹੈ। ਉਨਾ੍ਹਂ ਹੋਰ ਕਿਹਾ ਕਿ ਡਾ. ਭੀਮ ਰਾਓ ਅੰਬੇਦਕਰ ਜੀ ਦੀ ਸੋਚ ਨੂੰ ਘਰ ਘਰ ਪਹੁੰਚਾਉਣ ਲਈ ਪਿੰਡ ਪੱਧਰ ਅਤੇ ਵਾਰਡ ਪੱਧਰ ਤੇ ਸੁਸਾਇਟੀਆਂ ਦਾ ਗਠਨ ਕੀਤਾ ਜਾਵੇਗਾ। ਉਨਾ੍ਹਂ ਇਸ ਮੌਕੇ ਮੁਸਲਿਮ ਵਿੰਗ ਮੋਹਾਲੀ, ਮੁਸਲਿਮ ਯੂਥ ਵਿੰਗ ਮੋਹਾਲੀ, ਡਾ. ਭੀਮ ਰਾਓ ਅੰਬੇਦਕਰ ਵੈਲਫੇਅਰ ਮੰਚ ਮੋਹਾਲੀ ਦੇ ਅਹੁਦੇ ਦਾਰਾਂ ਨੂੰ ਨਿਯੁਕਤੀ ਪੱਤਰ ਵੀ ਵੰਡੇ।
ਸਮਾਗਮ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਮੋਹਾਲੀ ਸ. ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਡਾ. ਬੀ.ਆਰ ਅੰਬੇਦਕਰ ਨੂੰ ਦਬੇ ਕੁਚਲੇ ਲੋਕਾਂ ਦਾ ਰਹਿਬਰ ਦਸਦਿਆਂ ਉਨਾਂ ਦੀ ਸੋਚ ਤੇ ਪਹਿਰਾ ਦੇਣ ਦੀ ਲੋੜ ਤੇ ਜੋਰ ਦਿੱਤਾ। ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਵਾਇਸ ਚੇਅਰਪਰਸਨ ਬੀਬੀ ਸਤਬੀਰ ਕੌਰ ਮਨਹੇੜਾ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬਾਬਾ ਸਾਹਿਬ ਨੇ ਦਲਿਤਾਂ ਅਤੇ ਔਰਤਾਂ ਦੇ ਸਸ਼ਕਤੀਕਰਨ ਲਈ  ਸਮਾਜ ਦੇ ਲੋਕਾਂ ਨੂੰ ਲਾਮਬੰਦ ਕੀਤਾ ਅਤੇ ਮੌਜੂਦ ਸਰਕਾਰ ਦਲਿਤ ਵਰਗ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਵਿਸ਼ੇਸ ਉਪਰਾਲੇ ਕਰ ਰਹੀ ਹੈ। ਸਮਾਗਮ ਨੂੰ ਘੱਟ ਗਿਣਤੀ ਤੇ ਦਲਿਤ ਫਰੰਟ ਪੰਜਾਬ ਦੇ ਪ੍ਰਧਾਨ ਸ. ਹਰਵੇਲ ਸਿੰਘ ਮਾਧੋਪੁਰ, ਜਿਲ੍ਹਾ ਪ੍ਰਧਾਨ (ਐਸ.ਸੀ. ਵਿੰਗ) ਸ੍ਰੋਮਣੀ ਅਕਾਲੀ ਦਲ ਸ. ਦਿਲਬਾਗ ਸਿੰਘ ਮੀਆਂਪੁਰ ਚੰਗੇੜ, ਬਾਬੂ ਕਾਂਸੀ ਰਾਮ ਦੇ ਭਤੀਜੇ ਸ. ਬਲਵਿੰਦਰ ਸਿੰਘ, ਹਰਿੰਦਰ ਸਿੰਘ, ਸ. ਅਮਰ ਸਿੰਘ, ਸ. ਕੇਸਰ ਸਿੰਘ ਸਨੇਟਾ ਨੇ ਵੀ ਸਮਾਗਮ ਨੂੰ ਸੰਬੋਧਨ ਕੀਤਾ ।  ਸਟੇਜ ਸਕੱਤਰ ਦੀ ਸੇਵਾ ਸ. ਕਰਨੈਲ ਸਿੰਘ ਮੌਲੀ ਬੈਦਵਾਨ ਨੇ ਬਾਖੁਬੀ ਨਿਭਾਈ।

LEAVE A REPLY