3ਸ੍ਰੀ ਭੈਣੀ ਸਾਹਿਬ : ਪੰਜਾਬ ਦੇ ਉੱਪ ਮੁੱਖ ਮੰਤਰੀ ਸ੍ਰ. ਸੁਖਬੀਰ ਸਿੰਘ ਬਾਦਲ ਵੱਲੋਂ ਮਾਤਾ ਚੰਦ ਕੌਰ ਜੀ ਦੇ ਅਕਾਲ ਚਲਾਣੇ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਸ੍ਰ: ਬਾਦਲ ਵੱਲੋਂ ਅੱਜ ਸ੍ਰੀ ਭੈਣੀ ਸਹਿਬ ਵਿਖੇ ਨਾਮਧਾਰੀ ਸਮਾਜ ਦੇ ਮੁੱਖ ਸਤਿਗੁਰੂ ਉਦੇ ਸਿੰਘ ਅਤੇ ਹੋਰ ਪਰਿਵਾਰਕ ਮੈਬਰਾਂ ਨਾਲ ਦੁੱਖ ਸਾਂਝਾ ਕੀਤਾ ਗਿਆ। ਸ੍ਰ: ਬਾਦਲ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ ਅਤੇ ਪਿੱਛੇ ਦੁਖੀ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
ਇਸ ਮੌਕੇ ਇਕੱਤਰ ਹੋਏ ਪੱਤਰਕਾਰਾਂ ਨਾਲ ਗੈਰ ਰਸਮੀਂ ਗੱਲਬਾਤ ਕਰਦਿਆਂ ਸ੍ਰ. ਬਾਦਲ ਨੇ ਕਿਹਾ ਕਿ ਮਾਤਾ ਚੰਦ ਕੌਰ ਜੀ ਦੀ ਹੱਤਿਆ ਇੱਕ ਅਤਿ ਘਿਨੌਣੀ ਕਾਰਵਾਈ ਹੈ। ਇਸ ਘਟਨਾ ਨੂੰ ਘੜਨ ਅਤੇ ਅੰਜ਼ਾਮ ਦੇਣ ਵਾਲੇ ਵਿਅਕਤੀ ਕਿਸੇ ਵੀ ਹੀਲੇ ਬਖ਼ਸ਼ੇ ਨਹੀਂ ਜਾਣਗੇ। ਇਸ ਸੰਬੰਧੀ ਬਣਾਈ ਗਈ ਉੱਚ ਪੱਧਰੀ ਜਾਂਚ ਟੀਮ ਵੱਲੋਂ ਜਾਂਚ ਜਾਰੀ ਹੈ।
ਇਸ ਮੌਕੇ ਸ੍ਰ: ਬਾਦਲ ਤੋਂ ਇਲਾਵਾ ਸਿੰਚਾਈ ਮੰਤਰੀ ਸ੍ਰ. ਸ਼ਰਨਜੀਤ ਸਿੰਘ ਢਿਲੋਂ, ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰ. ਸਿਕੰਦਰ ਸਿੰਘ ਮਲੂਕਾ, ਪੰਜਾਬ ਪੁਲਿਸ ਮੁਖੀ ਸ੍ਰੀ ਸੁਰੇਸ਼ ਅਰੋੜਾ, ਸ੍ਰ. ਮਹੇਸ਼ਇੰਦਰ ਸਿੰਘ ਗਰੇਵਾਲ ਸਲਾਹਕਾਰ ਮੁੱਖ ਮੰਤਰੀ ਪੰਜਾਬ, ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਸ੍ਰ. ਸੰਤਾ ਸਿੰਘ ਉਮੈਦਪੁਰੀ, ਵਿਧਾਇਕ ਸ੍ਰ. ਰਣਜੀਤ ਸਿੰਘ ਢਿੱਲੋਂ, ਵਿਧਾਇਕ ਸ੍ਰ. ਦਰਸ਼ਨ ਸਿੰਘ ਸ਼ਿਵਾਲਿਕ, ਪੁਲਿਸ ਕਮਿਸ਼ਨਰ ਲੁਧਿਆਣਾ ਸ੍ਰ. ਜਤਿੰਦਰ ਸਿੰਘ ਔਲਖ, ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ, ਸ੍ਰੀ ਵਿਜੇ ਦਾਨਵ ਚੇਅਰਮੈਨ ਪੰਜਾਬ ਦਲਿਤ ਵਿਕਾਸ ਬੋਰਡ, ਲੁਧਿਆਣਾ ਨਗਰ ਨਿਗਮ ਦੇ ਮੇਅਰ ਸ੍ਰ. ਹਰਚਰਨ ਸਿੰੰਘ ਗੋਹਲਵੜੀਆ, ਸ੍ਰ. ਦਿਆਲ ਸਿੰਘ ਕੋਲਿਆਂਵਾਲੀ ਸੀਨੀਅਰ ਅਕਾਲੀ ਆਗੂ ਹੋਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

LEAVE A REPLY