3ਲਹਿਰਾਗਾਗਾ  :  ਸਾਬਕਾ ਮੁੱਖ ਮੰਤਰੀ ਪੰਜਾਬ ਅਤੇ ਹਲਕਾ ਵਿਧਾਇਕਾ ਬੀਬੀ ਰਾਜਿੰਦਰ ਕੌਰ ਭੱਠਲ ਨੇ ਸਥਾਨਕ ਨਵੀਂ ਅਨਾਜ ਮੰਡੀ ਵਿਚ ਆੜ੍ਹਤੀਆਂ ਅਤੇ ਕਿਸਾਨਾਂ ਦੀਆਂ ਮੁਸ਼ਕਲਾਂ ਸੁਣਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਦਾ ਕਿਸਾਨ ਮੰਡੀਆਂ ਵਿਚ ਰੁਲ ਰਿਹਾ ਹੈ ਅਤੇ 12 ਤਾਰੀਕ ਤੋਂ ਬੋਲੀ ਚੱਲ ਰਹੀ ਹੈ ਪਰ ਅੱਜ ਪੰਜ ਦਿਨ ਬੀਤ ਜਾਣ ‘ਤੇ ਵੀ ਪੈਮੇਂਟ ਨਹੀਂ ਕੀਤੀ ਗਈ ਜਦਕਿ ਕਾਂਗਰਸ ਸਰਕਾਰ ਸਮੇਂ ਸਵੇਰੇ ਬੋਲੀ ਹੁੰਦੀ ਸੀ ਤੇ ਸ਼ਾਮ ਨੂੰ ਅਦਾਇਗੀ ਕਰ ਦਿੱਤੀ ਜਾਂਦੀ ਸੀ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਪੰਜਾਬ ਸਰਕਾਰ ਦਾ 20 ਹਜ਼ਾਰ ਕਰੋੜ ਰੁਪਏ ਦਾ ਘਪਲਾ ਲੋਕਾਂ ਸਾਹਮਣੇ ਲਿਆਦਾਂ ਹੈ ਅਤੇ ਪੰਜਾਬ ਸਰਕਾਰ ਨੇ ਕਣਕ ਲਈ ਲਿਆ ਪੈਸਾ ‘ਸੰਗਤ ਦਰਸ਼ਨਾਂ’ ਜਾਂ ਹੋਰ ਪਾਸੇ ਡਿਵਰਟ ਕਰ ਦਿੱਤਾ ਹੈ, ਜਿਸ ਕਾਰਨ ਆਰ.ਬੀ.ਆਈ. ਨੇ ਬੈਕਾਂ ਨੂੰ ਅਲਰਟ ਕੀਤਾ ਹੈ ਅਤੇ ਰਿਕਵਰੀ ਕਰਨ ਲਈ ਕਿਹਾ ਹੈ। ਬੀਬੀ ਭੱਠਲ ਨੇ ਕਿਹਾ ਕਿ ਉਹ ਮੰਗ ਕਰਦੇ ਹਨ ਕਿ ਘਪਲੇ ਦੀ ਸੀਟਿੰਗ ਜੱਜ ਪਾਸੋਂ ਕਰਵਾਈ ਜਾਵੇ।
ਕੇਂਦਰ ਸਰਕਾਰ ਵਲੋਂ ਸ਼ੁਰੂ ਕੀਤੇ ਈ-ਮੰਡੀ ਪ੍ਰਾਜੈਕਟ ਅਧੀਨ ਪੰਜਾਬ ਦੀ ਕੋਈ ਮੰਡੀ ਨਾ ਲਏ ਜਾਣ ‘ਤੇ ਬੀਬੀ ਭੱਠਲ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਕੇਂਦਰ ਨਾਲ ਅਣਬਣ ਹੈ। ਕੇਂਦਰੀ ਖਜ਼ਾਨਾ ਮੰਤਰੀ ਸੂਬਾ ਸਰਕਾਰ ਨੂੰ ਕੋਈ ਪੈਸਾ ਨਹੀਂ ਦਿੰਦਾ ਕਿਉਂਕਿ ਇਹ ਪੈਸਾ ਗਲਤ ਤਰੀਕੇ ਨਾਲ ਵਰਤ ਕੇ ਖਾ ਜਾਂਦੇ ਹਨ ਜਿਸ ਕਾਰਨ ਪੰਜਾਬ ਦੀ ਬਰਬਾਦੀ ਹੋ ਰਹੀ ਹੈ। ਰਾਹੁਲ ਗਾਂਧੀ ਦੇ ਪੰਜਾਬ ਦੌਰੇ ਸੰਬੰਧੀ ਬੀਬੀ ਭੱਠਲ ਨੇ ਕਿਹਾ ਕਿ ਰਾਹੁਲ ਗਾਂਧੀ ਪੰਜਾਬ ਪ੍ਰਤੀ ਪੂਰੀ ਤਰ੍ਹਾਂ ਗੰਭੀਰ ਹਨ ਅਤੇ ਜ਼ਮੀਨੀ ਪੱਧਰ ਦੀ ਹਕੀਕਤ ਜਾਣਨ ਲਈ ਉਨ੍ਹਾਂ ਦੌਰਾ ਕੀਤਾ ਸੀ।

LEAVE A REPLY