1ਇਹ ਪਹਿਲੀ ਵਾਰ ਹੈ ਜਦੋਂ ਬਾਰ ਕੌਂਸਲ ਵਲੋਂ ਕਿਸੇ ਹੋਰ ਸੂਬੇ ਦੇ ਮੁੱਖ ਮੰਤਰੀ ਨੂੰ ਜਾ ਰਿਹਾ ਹੈ ਬੁਲਾਇਆ  
ਚੰਡੀਗੜ੍ਹ : ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਚੰਡੀਗੜ੍ਹ ਆ ਰਹੇ ਹਨ। ਉਹ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਨਵੇਂ ਵਕੀਲਾਂ ਨੂੰ ਲਾਇਸੈਂਸ ਦੇਣਗੇ।
ਜਾਣਕਾਰੀ ਅਨੁਸਾਰ ਚੰਡੀਗੜ੍ਹ ਵਿਖੇ 270 ਦੇ ਕਰੀਬ ਨਵੇਂ ਵਕੀਲ ਕੇਜਰੀਵਾਲ ਤੋਂ ਆਪਣਾ ਲਾਇਸੈਂਸ ਪ੍ਰਾਪਤ ਕਰਨਗੇ। ਆਮ ਤੌਰ ‘ਤੇ ਇਹ ਰਸਮ ਪੰਜਾਬ ਜਾਂ ਹਰਿਆਣਾ ਦੇ ਮੁੱਖ ਮੰਤਰੀ, ਗਵਰਨਰ ਜਾਂ ਮੰਤਰੀ ਅਦਾ ਕਰਦੇ ਹਨ। ਪਰ ਇਹ ਪਹਿਲੀ ਵਾਰ ਹੈ ਕੇ ਬਾਰ ਕੌਂਸਲ ਵਲੋਂ ਇਸ ਲਈ ਕਿਸੇ ਹੋਰ ਸੂਬੇ ਦੇ ਮੁੱਖ ਮੰਤਰੀ ਨੂੰ ਬੁਲਾਇਆ ਜਾ ਰਿਹਾ ਹੈ। ਇਸ ਬਾਰੇ ਗੱਲਬਾਤ ਕਰਦਿਆਂ ਬਾਰ ਕੌਸਲ ਦੇ ਆਨਰੇਰੀ ਸਕੱਤਰ ਪ੍ਰਵੇਸ਼ ਯਾਦਵ ਨੇ ਦੱਸਿਆ ਕਿ ਇਸ ਦੌਰਾਨ ਸੰਜੇ ਸਿੰਘ ਵੀ ਕੇਜਰੀਵਾਲ ਨਾਲ ਆਉਣਗੇ।

LEAVE A REPLY