6ਮ੍ਰਿਤਕ ਭੀਮ ਟਾਂਕ ਦੀ ਮਾਤਾ ਨੇ ਦਿੱਤੀ ਸੀ ਚਿਤਾਵਨੀ ਕਿ ਜੇ ਇਨਸਾਫ ਨਾ ਮਿਲਿਆ ਤਾਂ ਬਾਦਲ ਦੀ ਕੋਠੀ ਅੱਗੇ ਆਤਮਦਾਹ ਕਰ ਲਵੇਗੀ
ਫਾਜ਼ਿਲਕਾ : ਅਬੋਹਰ ਦੇ ਚਰਚਿਤ ਭੀਮ ਕਤਲ ਕਾਂਡ ਵਿਚ ਮੁਲਜ਼ਮ ਸ਼ਰਾਬ ਕਾਰੋਬਾਰੀ ਸ਼ਿਵ ਲਾਲ ਡੋਡਾ ਖਿਲਾਫ ਪੁਲਿਸ ਨੇ ਫਾਜ਼ਿਲਕਾ ਅਦਾਲਤ ਵਿਚ ਚਲਾਨ ਪੇਸ਼ ਕਰ ਦਿੱਤਾ ਹੈ। ਕਾਨੂੰਨ ਮੁਤਾਬਕ ਚਲਾਨ ਪੇਸ਼ ਕਰਨ ਲਈ ਤੈਅ 90 ਦਿਨ ਅੱਜ ਪੂਰੇ ਹੋ ਗਏ ਹਨ। ਮਾਮਲੇ ਦੀ ਅਗਲੀ ਸੁਣਵਾਈ 30 ਅਪ੍ਰੈਲ ਨੂੰ ਹੋਵੇਗੀ। ਇਸ ਤੋਂ ਪਹਿਲਾਂ ਪੁਲਿਸ ਨੇ ਬਾਕੀ ਮੁਲਜ਼ਮਾਂ ਖਿਲਾਫ ਪਹਿਲਾਂ ਹੀ ਚਲਾਨ ਪੇਸ਼ ਕਰ ਦਿੱਤਾ ਸੀ।
ਸ਼ਿਵ ਲਾਲ ਡੋਡਾ ਖਿਲਾਫ ਦੇਰੀ ਨਾਲ ਚਲਾਨ ਪੇਸ਼ ਕਰਨ ਨੂੰ ਲੈ ਕੇ ਪੀੜਤ ਪਰਿਵਾਰ ਲਗਾਤਾਰ ਪ੍ਰਦਰਸ਼ਨ ਕਰਦਾ ਰਿਹਾ ਹੈ। ਪੀੜਤ ਪਰਿਵਾਰ ਨੇ ਇਹ ਵੀ ਇਲਜ਼ਾਮ ਲਗਾਇਆ ਸੀ ਕਿ ਪੁਲਿਸ ਸੱਤਾ ਧਿਰ ਅਕਾਲੀ ਦਲ ਦੇ ਕਰੀਬੀ ਡੋਡਾ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਮ੍ਰਿਤਕ ਭੀਮ ਟਾਂਕ ਦੀ ਮਾਂ ਨੇ ਚਿਤਾਵਨੀ ਦਿੱਤੀ ਸੀ ਕਿ ਜੇਕਰ ਇਨਸਾਫ ਨਾ ਮਿਲਿਆ ਤਾਂ ਉਹ ਮੁੱਖ ਮੰਤਰੀ ਬਾਦਲ ਦੀ ਕੋਠੀ ਸਾਹਮਣੇ ਆਤਮਦਾਹ ਕਰ ਲਵੇਗੀ।
ਜ਼ਿਕਰਯੋਗ ਹੈ ਕਿ ਅਬੋਹਰ ਵਿਚ 11 ਦਸੰਬਰ ਨੂੰ ਦੋ ਨੌਜਵਾਨਾਂ ਭੀਮ ਤੇ ਜੰਟਾ ਦੇ ਕਾਰੋਬਾਰੀ ਸ਼ਿਵ ਲਾਲ ਡੋਡਾ ਦੇ ਫਾਰਮ ਹਾਊਸ ‘ਤੇ ਹੱਥ ਪੈਰ ਕੱਟ ਦਿੱਤੇ ਗਏ ਸਨ। ਘਟਨਾ ਤੋਂ ਬਾਅਦ ਜਦੋਂ ਨੌਜਵਾਨਾਂ ਨੂੰ ਅੰਮ੍ਰਿਤਸਰ ਇਲਾਜ ਲਈ ਲਿਜਾਇਆ ਜਾ ਰਿਹਾ ਸੀ ਤਾਂ ਇੱਕ ਨੌਜਵਾਨ ਭੀਮ ਟਾਂਕ ਦੀ ਮੌਤ ਹੋ ਗਈ ਸੀ।

LEAVE A REPLY