3ਮਾਨਸਾ : ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਭਾਰਤ ਸਰਕਾਰ ਬੀਬੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕਾਂਗਰਸ ਦੱਸੇ ਕਿ ਉਨ•ਾਂ ਪੰਜਾਬ ਦੇ ਕਿਸਾਨਾਂ ਦੀ ਭਲਾਈ ਲਈ ਕੀ ਕੀਤਾ। ਬੀਬੀ ਬਾਦਲ ਨੇ ਕਿਹਾ ਕਿ ਮਾਨਯੋਗ ਮੁੱਖ-ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ-ਭਾਜਪਾ ਸਰਕਾਰ ਨੇ ਪਿਛਲੇ 9 ਸਾਲਾਂ ਦੌਰਾਨ ਹਮੇਸ਼ਾਂ ਹੀ ਪੰਜਾਬ ਦੇ ਕਿਸਾਨਾਂ ਨੂੰ ਉਚਾ ਚੁੱਕਣ ਲਈ ਸਹੂਲਤਾਂ ਪ੍ਰਦਾਨ ਕੀਤੀਆਂ ਹਨ। ਉਨ•ਾਂ ਕਿਹਾ ਭਾਵੇਂ ਮੋਟਰ ਦੇ ਕੁਨੈਕਸ਼ਨ ਹੋਣ ਜਾਂ ਕਿਸਾਨਾਂ ਨੂੰ ਬਿਜਲੀ ਦੇ ਬਿਲ ਮੁਆਫ਼ ਕਰਨ ਦੀ ਸਹੂਲਤ ਹੋਵੇ, ਪੰਜਾਬ ਸਰਕਾਰ ਹਮੇਸ਼ਾਂ ਹੀ ਕਿਸਾਨਾਂ ਦੇ ਨਾਲ ਖੜ•ੀ ਰਹੀ ਹੈ। ਉਨ•ਾਂ ਕਿਹਾ ਕਿ ਦੇਸ਼ ਦੇ ਕਿਸੇ ਵੀ ਸੂਬੇ ਦੇ ਲੋਕਾਂ ਕੋਲ ਇੰਨ•ੀਆਂ ਸਹੂਲਤਾਂ ਨਹੀਂ ਹਨ, ਜਿਨ•ੀਆਂ ਪੰਜਾਬ ਸਰਕਾਰ ਨੇ ਸੂਬਾ ਵਾਸੀਆਂ ਨੂੰ ਪ੍ਰਦਾਨ ਕੀਤੀਆਂ ਹਨ। ਉਨ•ਾਂ ਕਿਹਾ ਕਿ ਨਰਮੇ ਦੀ ਫਸਲ ‘ਤੇ ਕਈ ਸੂਬਿਆਂ ਵਿਚ ਚਿੱਟੀ ਮੱਖੀ ਦਾ ਹਮਲਾ ਹੋਇਆ ਸੀ, ਪਰ ਕਿਸਾਨਾਂ ਦੀ ਬਾਂਹ ਫੜਨ ਸਿਰਫ਼ ਪੰਜਾਬ ਅਕਾਲੀ-ਭਾਜਪਾ ਸਰਕਾਰ ਨੇ ਫੜੀ ਅਤੇ ਗਿਰਦਾਵਰੀਆਂ ਕਰ ਕੇ ਕਿਸਾਨਾਂ ਨੂੰ ਕਰੀਬ 650 ਕਰੋੜ ਰੁਪਏ ਦਾ ਮੁਆਵਜ਼ਾ ਦਿੱਤਾ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਨੇ ਭਗਤ ਪੂਰਨ ਸਿੰਘ ਬੀਮਾ ਯੋਜਨਾ ਸਕੀਮ ਤਹਿਤ ਕਿਸਾਨਾਂ ਦਾ 50 ਹਜ਼ਾਰ ਰੁਪਏ ਤੱਕ ਦਾ ਮੁਫ਼ਤ ਇਲਾਜ ਕਰਵਾਉਣ ਦੀ ਵੀ ਸਹੂਲਤ ਪ੍ਰਦਾਨ ਕੀਤੀ ਹੈ ਅਤੇ ਇਸ ਤੋਂ ਇਲਾਵਾ ਛੋਟੇ ਕਿਸਾਨਾਂ ਨੂੰ 1 ਲੱਖ ਰੁਪਏ ਦਾ ਬਿਨ•ਾਂ ਵਿਆਜ਼ ਦਾ ਕਰਜਾ ਵੀ ਦੇਣ ਦੀ ਸ਼ੁਰੂਆਤ ਕੀਤੀ ਹੈ।
ਬੀਬੀ ਹਰਮਿਸਰਮਤ ਕੌਰ ਬਾਦਲ ਨੇ ਕਿਹਾ ਕਿ ਸ. ਪਰਕਾਸ਼ ਸਿੰਘ ਬਾਦਲ ਦੀ ਸੁਚੱਜੀ ਅਗਵਾਈ ਸਦਕਾ ਪੰਜਾਬ ਸਰਕਾਰ ਦੀ ਸਾਲਾਨਾ ਆਮਦਨ 5 ਹਜ਼ਾਰ ਕਰੋੜ ਤੋਂ ਵੱਧ ਕੇ 30 ਹਜ਼ਾਰ ਕਰੋੜ ਰੁਪਏ ਹੋਈ ਹੈ। ਉਨ•ਾਂ ਕਿਹਾ ਕਿ ਇਸ ਤੋਂ ਇਲਾਵਾ 30 ਹਜ਼ਾਰ ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਦੀਆਂ ਸੜਕਾਂ ਨੂੰ 4 ਲੇਨ ਤੇ 6 ਲੇਨ ਬਣਾਇਆ ਜਾ ਰਿਹਾ ਹੈ, ਜਿਸ ਨਾਲ ਇਕ ਥਾਂ ਤੋਂ ਦੂਜੀ ਥਾਂ ਤੱਕ ਪਹੁੰਚਣ ਲਈ ਕਾਫ਼ੀ ਘੱਟ ਸਮਾਂ ਲੱਗੇਗਾ। ਉਨ•ਾਂ ਕਿਹਾ ਕਿ ਇਸ ਤੋਂ ਇਲਾਵਾ ਸਿੱਖਿਆ ਦੇ ਖੇਤਰ ਵਿਚ ਵੀ ਪੰਜਾਬ ਮੋਹਰੀ ਸੂਬਿਆਂ ਵਿਚ ਸ਼ੁਮਾਰ ਹੋ ਗਿਆ ਹੈ।
ਬੀਬੀ ਹਰਸਿਮਰਤ ਕੌਰ ਬਾਦਲ ਨੇ ਅੱਜ ਜਿੱਥੇ ਪਿੰਡ ਬੀਰੇਵਾਲਾ ਡੋਗਰਾ ਸਮੇਤ ਚੱਕ ਅਲੀਸ਼ੇਰ ਤੇ ਟੋਡਰਪੁਰ, ਆਂਡਿਆਂਵਾਲੀ ਸਮੇਤ ਰਾਮਗੜ• ਸ਼ਾਹਪੁਰੀਆ ਤੇ ਭਖ਼ੜਿਆਲ, ਦਰੀਆਪੁਰ ਸਮੇਤ ਕੁਲਾਣਾ ਤੇ ਫੁੱਲੂਵਾਲਾ ਡੋਡ, ਰਾਮਗੜ• ਸਮੇਤ ਬੱਛੋਆਣਾ, ਬੀਰੋਕੇ ਖੁਰਦ ਤੇ ਰੱਲੀ ਅਤੇ ਫੁਲੂਵਾਲਾ ਡੋਗਰਾ ਸਮੇਤ ਰਾਮਨਗਰ ਭੱਠਲ ਤੇ ਮੱਲ ਸਿੰਘ ਵਾਲਾ ਵਿਖੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ, ਉਥੇ ਵੱਖ-ਵੱਖ ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਕਰੀਬ ਸਵਾ 2 ਕਰੋੜ ਰੁਪਏ ਦੀ ਗ੍ਰਾਂਟ ਵੀ ਸੌਂਪੀ। ਇਸ ਮੌਕੇ ਹਲਕਾ ਵਿਧਾਇਕ ਬੁਢਲਾਡਾ ਸ਼੍ਰੀ ਚਤਿੰਨ ਸਿੰਘ ਸਮਾਓ, ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ, ਐਸ.ਐਸ.ਪੀ. ਸ਼੍ਰੀ ਮੁਖਵਿੰਦਰ ਸਿੰਘ ਭੁੱਲਰ, ਚੇਅਰਮੈਨ ਜ਼ਿਲ•ਾ ਯੋਜਨਾ ਕਮੇਟੀ ਸ਼੍ਰੀ ਪ੍ਰੇਮ ਅਰੋੜਾ, ਓ.ਐਸ.ਡੀ. ਸ਼੍ਰੀ ਮੋਹਨੀਸ਼ ਕੁਮਾਰ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਹਰਿੰਦਰ ਸਿੰਘ ਸਰਾ, ਚੇਅਰਮੈਨ ਮਾਰਕਿਟ ਕਮੇਟੀ ਬੋਹਾ ਸ਼੍ਰੀ ਬੱਲਮ ਸਿੰਘ ਕਲੀਪੁਰ, ਜ਼ਿਲ•ਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਦਿਹਾਤੀ) ਸ਼੍ਰੀ ਗੁਰਮੇਲ ਸਿੰਘ ਫਫੜੇ, ਸਾਬਕਾ ਵਿਧਾਇਕ ਸ਼੍ਰੀ ਹਰਬੰਤ ਸਿੰਘ ਦਾਤੇਵਾਸ, ਜ਼ਿਲ•ਾ ਪ੍ਰਧਾਨ ਇਸਤਰੀ ਵਿੰਗ (ਸ਼ਹਿਰੀ) ਮੈਡਮ ਸਿਮਰਜੀਤ ਕੌਰ ਸਿੰਮੀ, ਮੈਡਮ ਚਿਤਵੰਤ ਕੌਰ ਸਮਾਓ, ਪ੍ਰਧਾਨ ਨਗਰ ਪੰਚਾਇਤ ਬੋਹਾ ਸ਼੍ਰੀ ਜੋਗਾ ਸਿੰਘ, ਸ਼੍ਰੀ ਮਲਕੀਤ ਸਿੰਘ, ਸ਼੍ਰੀ ਗੁਰਦੀਪ ਸਿੰਘ ਟੋਡਰਪੁਰ, ਸ਼੍ਰੀ ਜਗਸੀਰ ਸਿੰਘ ਅੱਕਾਵਾਲੀ, ਸ਼੍ਰੀ ਕੁਲਵੰਤ ਸਿੰਘ ਛੱਮਨੀ ਅਤੇ ਸ਼੍ਰੀ ਬਲਵਿੰਦਰ ਸਿੰਘ ਭਖੜਿਆਲ ਤੋਂ ਇਲਾਵਾ ਹੋਰ ਵੀ ਸ਼ਖਸੀਅਤਾਂ ਮੌਜੂਦ ਸਨ।

LEAVE A REPLY