3ਚੰਡੀਗੜ  : ਪੰਜਾਬ ਦੇ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਤੋਂ ਸਿੱਖ ਵਿਧਾਇਕ ਸ. ਸੋਰਨ ਸਿੰਘ ਦੇ ਕਤਲ ਉੱਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ, ਜਿਨ•ਾਂ ਨੂੰ ਕਿ ਬੁਨੇਰ ਜ਼ਿਲ•ੇ ਵਿਚ ਅੱਤਵਾਦੀਆਂ ਨੇ ਬੀਤੇ ਕੱਲ• ਗੋਲੀਆਂ ਮਾਰ ਦਿੱਤੀਆਂ ਸਨ। ਉਹ ਮੁੱਖ ਮੰਤਰੀ ਦੇ ਸਲਾਹਕਾਰ ਸਨ।
ਆਪਣੇ ਸ਼ੋਕ ਸੁਨੇਹੇ ਵਿਚ ਸ. ਬਾਦਲ ਨੇ ਕਿਹਾ ਕਿ ਸ. ਸੋਰਨ ਸਿੰਘ ਇਕ ਬਹੁਪੱਖੀ ਸਖਸ਼ੀਅਤ ਸਨ ਜੋ ਕਿ ਪਾਕਿਸਤਾਨ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਅਤੇ ਇਵਾਕੁਈ ਟਰੱਸਟ ਪ੍ਰਾਪਰਟੀ ਬੋਰਡ ਦੇ ਮੈਂਬਰ ਸਨ। ਇਸ ਤੋਂ ਇਲਾਵਾ ਸਵਾਜ ਸੇਵਾ ਦੇ ਕੰਮਾਂ ਵਿਚ ਵੀ ਉਹ ਵੱਧ-ਚੜ• ਕੇ ਹਿੱਸਾ ਲੈਂਦੇ ਸਨ ਅਤੇ ਆਪਣੇ ਹਲਕੇ ਦੇ ਗਰੀਬ ਲੋਕਾਂ ਦੀ ਮਦਦ ਲਈ ਉਨ•ਾਂ ਜ਼ਿਕਰਯੋਗ ਕੰਮ ਕੀਤੇ। ਉਨ•ਾਂ ਕਿਹਾ ਕਿ ਸ. ਸੋਰਨ ਸਿੰਘ ਦੀ ਬੇਵਕਤੀ ਮੌਤ ਨਾਲ ਪਾਕਿਸਤਾਨ ਵੱਸਦੇ ਸਿੱਖਾਂ ਨੇ ਆਪਣਾ ਇਕ ਅਹਿਮ ਬੁਲਾਰਾ ਖੋ ਲਿਆ ਹੈ। ਉਨ•ਾਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਰੱਬ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਸਥਾਨ ਦੇਵੇ।  ਇਸ ਘਿਨਾਉਣੀ ਘਟਨਾ ਦੇ ਮੱਦੇਨਜ਼ਰ ਪਾਕਿਸਤਾਨ ਵਿਚ ਘੱਟ ਗਿਣਤੀ ਭਾਈਚਾਰੇ ਦੀ ਸੁਰੱਖਿਆ ਲਈ ਉੱਪ ਮੁੱਖ ਮੰਤਰੀ ਨੇ ਵਿਦੇਸ਼ ਮਾਮਲਿਆਂ ਬਾਰੇ ਕੇਂਦਰੀ ਮੰਤਰੀ ਸੁਸ਼ਮਾ ਸਵਰਾਜ ਤੋਂ ਮੰਗ ਕੀਤੀ ਹੈ ਕਿ ਉਹ ਤੁਰੰਤ ਪਾਕਿਸਤਾਨ ਸਰਕਾਰ ਨਾਲ ਗੱਲ ਕਰਨ ਅਤੇ ਇਸ ਘਟਨਾ ਖਿਲਾਫ ਸਖਤ ਰੋਸ ਦਰਜ ਕਰਵਾਉਣ। ਉਨ•ਾਂ ਅੱਗੇ ਕਿਹਾ ਕਿ ਇਸ ਤੋਂ ਇਲਾਵਾ ਪਾਕਿਸਤਾਨ ਵਿਚ ਘੱਟ ਗਿਣਤੀਆਂ ਦੀ ਸੁਰੱਖਿਆ ਲਈ ਜ਼ਰੂਰੀ ਕਦਮ ਚੁੱਕਣ ਦਾ ਮਸਲਾ ਵੀ ਪਾਕਿ ਸਰਕਾਰ ਕੋਲ ਉਠਾਇਆ ਜਾਵੇ ਕਿਉਂ ਕਿ ਤਾਲਿਬਾਨ ਅੱਤਵਾਦੀ ਸਮਾਜ ਦੇ ਸਾਰੇ ਵਰਗਾਂ ਖਾਸ ਤੌਰ ‘ਤੇ ਘੱਟ ਗਿਣਤੀਆਂ ਲਈ ਖਤਰਾ ਬਣੇ ਹੋਏ ਹਨ।
ਉਨ•ਾਂ ਚਿੰਤਾ ਜਾਹਿਰ ਕਰਦਿਆਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਅੱਤਵਾਦੀਆਂ ਵੱਲੋਂ ਕਈ ਸਿੱਖਾਂ ਨੂੰ ਫਿਰੌਤੀ ਲੈਣ ਲਈ ਅਗਵਾ ਕੀਤਾ ਜਾ ਚੁੱਕਾ ਹੈ। ਉਨ•ਾਂ ਉੱਥੋਂ ਦੀ ਸੂਬਾ ਸਰਕਾਰ ਤੋਂ ਵੀ ਮੰਗ ਕੀਤੀ ਕਿ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ ਅਤੇ ਪਾਕਿ ਸਰਕਾਰ ਸਿੱਖਾਂ ਦੀ ਸਰੱਖਿਆ ਯਕੀਨੀ ਬਣਾਵੇ।    ਇਸ ਤੋਂ ਇਲਾਵਾ ਸ. ਬਾਦਲ ਨੇ ਬਲੋਚਿਸਤਾਨ ਦੇ ਜ਼ਿਲ•ਾ ਕੱਚੀ ਦੇ ਪਿੰਡ ਹਾਜੀਸ਼ਹਿਰ ਦੇ ਇਕ ਗੁਰੂਦੁਆਰਾ ਸਾਹਿਬ ਵਿਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਚੋਰੀ ਦੀ ਘਟਨਾ ਨੂੰ ਬਹੁਤ ਮੰਦਭਾਗਾ ਦੱਸਿਆ ਹੈ। ਉਨ•ਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਘੱਟ ਗਿਣਤੀਆਂ ਖਾਸ ਤੌਰ ‘ਤੇ ਪਾਕਿਸਤਾਨ ਦੇ ਸਿੱਖਾਂ ਲਈ ਗੰਭੀਰ ਖਤਰਾ ਹਨ। ਉਨ•ਾਂ ਪਾਕਿਸਤਾਨ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਨੂੰ ਇਸ ਮਾਮਲੇ ਵਿਚ ਤੁਰੰਤ ਦਖਲ ਦੇਣ ਦੀ ਮੰਗ ਕੀਤੀ ਅਤੇ ਕਿਹਾ ਕਿ ਇਸ ਮਸਲੇ ਨੂੰ ਪਾਕਿਸਤਾਨ ਸਰਕਾਰ ਕੋਲ ਚੁੱਕਿਆ ਜਾਵੇ।

LEAVE A REPLY