3ਨਵੀਂ ਦਿੱਲੀ :  ਦਿੱਲੀ ਦੇ ਨੇਤਾ ਜੀ ਸੁਭਾਸ਼ ਪਲੇਸ ਮੈਟਰੋ ਸਟੇਸ਼ਨ ਨੇੜੇ ਇਕ ਇਮਾਰਤ ‘ਚ ਅੱਗ ਲੱਗ ਗਈ ਹੈ। ਸੂਤਰਾਂ ਮੁਤਾਬਕ ਇਮਾਰਤ ਦੀ 10ਵੀਂ ਮੰਜ਼ਿਲ ‘ਚ ਅੱਗ ਲੱਗ ਗਈ ਹੈ। ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਤਕਰੀਬਨ 15 ਗੱਡੀਆਂ ਮੌਕੇ ‘ਤੇ ਪਹੁੰਚ ਚੁੱਕੀਆਂ ਹਨ। ਫਾਇਰ ਬ੍ਰਿਗੇਡ ਮੁਲਾਜ਼ਮ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਅੱਗ ਲੱਗਣ ਕਾਰਨ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਅਜੇ ਤੱਕ ਕੋਈ ਖਬਰ ਨਹੀਂ ਹੈ।

LEAVE A REPLY