2ਹੁਸ਼ਿਆਰਪੁਰ : ਕੰਪਿਊਟਰ ਅਧਿਆਪਕ ਸਾਂਝਾ ਫਰੰਟ ਦੇ ਇਕ ਵਫਦ ਨੇ ਸੂਬਾ ਪ੍ਰਧਾਨ ਪਰਮਿੰਦਰ ਸਿੰਘ ਸੀਬੀਆ ਦੀ ਅਗਵਾਈ ‘ਚ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰ ਕੇ ਇਕ ਮੰਗ-ਪੱਤਰ ਸੌਂਪਿਆ। ਯੂਨੀਅਨ ਆਗੂਆਂ ਨੇ ਮੰਗ ਕੀਤੀ ਕਿ ਬਿਨਾਂ ਸ਼ਰਤ ਮੌਜੂਦਾ ਗਰੇਡ ਸਮੇਤ 7000 ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿਚ ਸ਼ਾਮਲ ਕੀਤਾ ਜਾਵੇ ਅਤੇ 700 ਕੰਪਿਊਟਰ ਅਧਿਆਪਕਾਂ ਨੂੰ ਜਲਦ ਰੈਗੂਲਰ ਕੀਤੇ ਜਾਣ ਦੇ ਆਰਡਰ ਜਾਰੀ ਕੀਤੇ ਜਾਣ।
ਯੂਨੀਅਨ ਆਗੂਆਂ ਨੇ ਦੱਸਿਆ ਕਿ ਉਪ ਮੁੱਖ ਮੰਤਰੀ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਦਿਆਂ ਸਿੱਖਿਆ ਮੰਤਰੀ ਦਲਜੀਤ ਸਿੰਘ ਚੀਮਾ ਨੂੰ ਫੋਨ ਰਾਹੀਂ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਸਬੰਧੀ ਚੱਲ ਰਹੀ ਕਾਰਵਾਈ ਦੀ ਜਾਣਕਾਰੀ ਪ੍ਰਾਪਤ ਕੀਤੀ। ਯੂਨੀਅਨ ਆਗੂਆਂ ਨੇ ਕਿਹਾ ਕਿ ਜੇਕਰ ਮੀਟਿੰਗ ਸਾਕਾਰਾਤਮਕ ਰਹੀ ਤਾਂ ਉਮੀਦ ਹੈ ਕਿ ਉਨ੍ਹਾਂ ਦੀਆਂ ਮੰਗਾਂ ਦਾ ਜਲਦ ਹੱਲ ਹੋ ਜਾਵੇਗਾ। ਇਸ ਮੌਕੇ ਹਰਮਿੰਦਰ ਸਿੰਘ, ਸਤਿੰਦਰ ਸਿੰਘ, ਲਖਵੀਰ ਸਿੰਘ, ਜਸਵਿੰਦਰ ਸਿੰਘ, ਜਤਿੰਦਰ ਕੁਮਾਰ ਆਦਿ ਵੀ ਹਾਜ਼ਰ ਸਨ।

LEAVE A REPLY