2ਸਹਿਜਧਾਰੀ ਸਿੱਖਾਂ ਦਾ ਵੋਟ ਪਾਉਣ ਦਾ ਹੱਕ ਖਤਮ
ਨਵੀਂ ਦਿੱਲੀ : ਲੋਕ ਸਭਾ ਵਿਚ ਅੱਜ ਸਿੱਖ ਗੁਰਦੁਆਰਾ ਸੋਧ ਬਿੱਲ ਪਾਸ ਹੋ ਗਿਆ। ਇਸ ਬਿੱਲ ਦੇ ਲੋਕ ਸਭਾ ਵਿਚ ਪਾਸ ਹੋਣ ਤੋਂ ਬਾਅਦ ਹੁਣ ਸਹਿਜਧਾਰੀ ਸਿੱਖਾਂ ਨੂੰ ਸ਼੍ਰੋਮਣੀ ਕਮੇਟੀ ਦੀਆਂ ਵੋਟਾਂ ਪਾਉਣ ਦਾ ਅਧਿਕਾਰ ਖਤਮ ਹੋ ਗਿਆ ਹੈ। ਜ਼ਿਕਰਯੋਗ ਕਿ ਇਸ ਤੋਂ ਪਹਿਲਾ ਰਾਜ ਸਭਾ ਵਿਚ ਇਹ ਬਿੱਲ ਪਹਿਲਾਂ ਹੀ ਸਾਰਿਆਂ ਦੀ ਸਹਿਮਤੀ ਨਾਲ ਪਾਸ ਹੋ ਚੁੱਕਾ ਹੈ।
ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਇਹ ਬਿੱਲ ਲੋਕ ਸਭਾ ਵਿਚ ਪੇਸ਼ ਕੀਤਾ, ਜਿਸ ਤੋਂ ਬਾਅਦ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਬਿੱਲ ਦੀ ਹਮਾਇਤ ਕਰਦਿਆਂ ਕਿਸੇ ਨੂੰ ਇਸ ਬਿੱਲ ਦਾ ਵਿਰੋਧ ਨਾ ਕਰਨ ਦੀ ਅਪੀਲ ਵੀ ਕੀਤੀ। ਬਿੱਲ ਵਿਚ ਸਹਿਜਧਾਰੀ ਸਿੱਖਾਂ ਨੂੰ ਵੋਟਾਂ ਤੋਂ ਦੂਰ ਰੱਖਣ ਦਾ ਪ੍ਰਸਤਾਵ ਪੇਸ਼ ਕੀਤਾ ਗਿਆ ਸੀ, ਜੋ ਬਾਅਦ ਵਿਚ ਪਾਸ ਹੋ ਗਿਆ।ਇਸ ‘ਤੇ ਰਾਸ਼ਟਰਪਤੀ ਦੀ ਮੋਹਰ ਲੱਗਣੀ ਅਜੇ ਬਾਕੀ ਹੈ।

LEAVE A REPLY