9ਮੋਹਾਲੀ : ਚੱਪੜਚਿੜੀ-ਮੋਹਾਲੀ  ਮਾਰਗ ਤੇ ਸ਼ਰਾਬ ਦਾ ਠੇਕਾ ਨਹੀਂ ਖੁਲ੍ਹੇਗਾ ਅਤੇ ਨਾ ਹੀ ਠੇਕਾ ਖੋਲ੍ਹਣ ਦੀ ਆਬਕਾਰੀ ਅਤੇ ਕਰ ਵਿਭਾਗ ਵੱਲੋਂ ਕਿਸੇ ਕਿਸਮ ਦੀ ਪ੍ਰਵਾਨਗੀ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਕਰ ਅਤੇ ਆਬਕਾਰੀ ਕਮਿਸ਼ਨਰ ਬਲਦੀਪ ਕੌਰ ਨੇ ਦੱਸਿਆ ਕਿ ਠੇਕਾ ਖੋਲ੍ਹਣ ਸਬੰਧੀ ਵੱਖ ਵੱਖ ਅਖ਼ਬਾਰਾਂ ਵਿਚ ਪ੍ਰਕਾਸ਼ਿਤ ਹੋਈਆਂ ਖ਼ਬਰਾਂ ਨੂੰ ਮੁੱਖ ਰੱਖਦਿਆਂ ਚੱਪੜਚਿੜੀ ਮੋਹਾਲੀ ਮਾਰਗ ਦਾ ਕਰ ਅਤੇ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਦੌਰਾ ਕੀਤਾ ਗਿਆ ਜਿਥੇ ਕੇ ਇਕ ਠੇਕੇਦਾਰ ਵੱਲੋਂ ਇਕ ਸ਼ੈਡ ਤਿਆਰ ਕੀਤਾ ਜਾ ਰਿਹਾ ਸੀ ਜਿਸ ਨੂੰ ਵਿਭਾਗ ਵੱਲੋਂ ਇਸ ਮਾਰਗ ਤੇ ਠੇਕੇ ਖੋਲ੍ਹਣ ਦੀ ਕੋਈ ਮਨਜੂਰੀ ਨਹੀਂ ਦਿੱਤੀ ਗਈ ਸੀ ਜਿਸ ਨੂੰ ਸ਼ੈਡ ਬਣਾਉਣ ਤੇ ਤੁਰੰਤ ਰੋਕ ਦਿੱਤਾ ਗਿਆ ਅਤੇ ਇਸ ਮਾਰਗ ਤੇ ਠੇਕਾ ਖੋਲ੍ਹਣ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ। ਕਰ  ਅਤੇ ਆਬਕਾਰੀ ਵਿਭਾਗ ਵੱਲੋਂ ਤੁਰੰਤ ਕਾਰਵਾਈ ਕਰਨ ਤੇ ਚੇਅਰਪਰਸਨ ਪੰਜਾਬ ਰਾਜ ਮਹਿਲਾ ਕਮਿਸ਼ਨ ਅਤੇ ਮੈਂਬਰ ਐਸ.ਜੀ.ਪੀ.ਸੀ ਬੀਬੀ ਪਰਮਜੀਤ ਕੌਰ ਲਾਂਡਰਾਂ ਨੇ ਸ਼ਲਾਘਾ ਕਰਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵੀ ਇਸ ਮਾਰਗ ਤੇ ਕਿਸੇ ਨੂੰ ਠੇਕਾ ਖੋਲ੍ਹਣ ਦੀ ਇਜ਼ਾਜਤ ਨਾ ਦਿੱਤੀ ਜਾਵੇ।

LEAVE A REPLY