5ਚੋਣਾਂ ਨੇੜੇ ਆਉਂਦੀਆਂ ਦੇਖ ਕੇ ਪ੍ਰਕਾਸ਼ ਸਿੰਘ ਬਾਦਲ ਵਲੋਂ ਖੇਡੇ ਜਾ ਰਹੇ ਹਨ ਨਵੇਂ ਦਾਅ
ਜਲੰਧਰ ਤੋਂ ਵਿਧਾਇਕ ਪ੍ਰਗਟ ਸਿੰਘ ਨੂੰ ਵੀ ਬਣਾਇਆ ਸੰਸਦੀ ਸਕੱਤਰ
ਚੰਡੀਗੜ੍ਹ : ਚੋਣਾਂ ਨੇੜੇ ਆਉਂਦੀਆਂ ਦੇਖ ਕੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਵੇਂ-ਨਵੇਂ ਦਾਅ ਖੇਡ ਰਹੇ ਹਨ। ਹੁਣ ਉਨ੍ਹਾਂ ਨੇ ਨਵਾਂ ਦਾਅ ਖੇਡਦਿਆਂ 7 ਵਿਧਾਇਕਾਂ ਨੂੰ ਮੁੱਖ ਸੰਸਦੀ ਸਕੱਤਰ ਨਿਯੁਕਤ ਕੀਤਾ ਹੈ। ਬਾਦਲ ਸਰਕਾਰ ਵੱਲੋਂ ਬਣਾਏ ਗਏ ਨਵੇਂ ਮੁੱਖ ਸੰਸਦੀ ਸਕੱਤਰਾਂ ਵਿਚ ਪ੍ਰਗਟ ਸਿੰਘ, ਗੁਰਤੇਜ ਘੁੜਿਆਣਾ, ਗੁਰਪ੍ਰਤਾਪ ਵਡਾਲਾ, ਸੀਮਾ ਕੁਮਾਰੀ, ਮਨਜੀਤ ਮਾਨਾ, ਦਰਸ਼ਨ ਸਿੰਘ ਸ਼ਿਵਾਲਿਕ ਤੇ ਸੁਖਜੀਤ ਕੌਰ ਸ਼ਾਹੀ ਦੇ ਨਾਂ ਜ਼ਿਕਰਯੋਗ ਹਨ। ਕਿਸੇ ਸਮੇਂ ਬਿਕਰਮ ਮਜੀਠੀਆ ਦੇ ਕਰੀਬੀ ਰਹੇ ਸੀ.ਪੀ.ਐਸ ਇੰਦਰਬੀਰ ਸਿੰਘ ਬੁਲਾਰੀਆ ਨੂੰ ਅਹੁਦੇ ਤੋਂ ਹਟਾਇਆ ਗਿਆ ਹੈ।
ਪ੍ਰਗਟ ਸਿੰਘ ਸਰਕਾਰ ਤੋਂ ਨਾਰਾਜ਼ ਚੱਲ ਰਹੇ ਸਨ ਤੇ ਚਰਚਾ ਹੈ ਕਿ ਉਹ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਸਕਦੇ ਹਨ। ਮੰਨਿਆ ਜਾ ਰਿਹੈ ਇਸ ਕਰਕੇ ਉਨ੍ਹਾਂ ਨੂੰ ਸੰਸਦੀ ਸਕੱਤਰ ਦਾ ਅਹੁਦਾ ਦਿੱਤਾ ਗਿਆ ਹੈ।

LEAVE A REPLY