1ਕਾਂਗਰਸ ਤੇ ‘ਆਪ’ ਦੋਵੇਂ ਰਲ ਕੇ ਪੰਜਾਬ ਨੂੰ ਮਾਰੂਥਲ ਬਣਾਉਣ ਦੀਆਂ ਕਰ ਰਹੇ ਹਨ ਕੋਸ਼ਿਸ਼ਾਂ
ਸ੍ਰੀ ਮੁਕਤਸਰ ਸਾਹਿਬ : “ਆਮ ਆਦਮੀ ਪਾਰਟੀ ਤੇ ਕਾਂਗਰਸ ਦੋਵੇਂ ਰਲ ਕੇ ਪੰਜਾਬ ਨੂੰ ਮਾਰੂਥਲ ਬਣਾਉਣ ਦੀਆਂ ਸਾਜ਼ਿਸਾਂ ਰਚ ਰਹੇ ਹਨ।” ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬ ਦੇ ਲੋਕਾਂਨੂੰ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਦੋਵੇਂ ਪਾਰਟੀਆਂ ਸੂਬੇ ਦੇ ਵਿਕਾਸ ਤੇ ਲੋਕਾਂ ਦੀ ਖੁਸ਼ਹਾਲੀ ਦੀਆਂ ਦੁਸ਼ਮਣ ਹਨਜਿਸ ਕਾਰਨ ਇਹ ਲਗਾਤਾਰ ਪੰਜਾਬ ਤੋਂ ਉਸ ਦਾ ਪਾਣੀ ਖੋਹਣ ਲਈ ਵਿਉਂਤਾਂ ਰਚ ਰਹੀਆਂ ਹਨ। ਉਨ੍ਹਾਂ ਲੋਕਾਂਨੂੰ ਸੁਚੇਤ ਕੀਤਾ ਕਿਆਉਣ ਵਾਲੀਆਂ ਪੀੜ੍ਹੀਆਂ ਲਈ ਪਾਣੀ ਬਚਾਉਣ ਲਈ ਸਾਰਿਆਂਨੂੰ ਮਿਲ ਕੇ ਸੰਘਰਸ਼ ਵਿੱਢਣਾ ਪਵੇਗਾ ਤਾਂ ਜੋ ਕੋਈ ਵੀ ਸੂਬੇ ਦਾਪਾਣੀ ਖੋਹ ਨਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਵੀ ਕਾਂਗਰਸ ਵਾਂਗ ਪੰਜਾਬ ਵਿਰੋਧੀ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੂੰ ਪੰਜਾਬ ਜਾਂ ਇਸ ਦੇ ਲੋਕਾਂ ਨਾਲ ਕੋਈ ਲਗਾਅ ਨਹੀਂ ਹੈ ਤੇ ਉਨ੍ਹਾਂ ਦੀ ਇੱਕੋ ਇੱਕ ਮਨਸ਼ਾ ਸੂਬੇ ਦੀ ਸੱਤਾ ਹਾਸਲ ਕਰਨੀ ਹੈ। ਉਨ੍ਹਾਂ ਕਿਹਾ ਕਿ ਅਸਲ ਵਿੱਚ ਐਸ.ਵਾਈ.ਐਲ. ਦੇ ਮੁੱਦੇ ਤੇ ਕੇਜਰੀਵਾਲ ਆਪਣੇ ਜੱਦੀ ਸੂਬੇ ਦੇ ਹਿੱਤਾਂ ਦੀ ਪੂਰਤੀ ਕਰ ਰਿਹਾ ਹੈ।

LEAVE A REPLY