9ਚੰਡੀਗੜ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕਰਜਾਈ ਕਿਸਾਨਾਂ ਤੋਂ ਉਨ੍ਹਾਂ ਦੀਆਂ ਜ਼ਮੀਨਾਂ ਖੋਹੇ ਜਾਣ ਸਖ਼ਤ ਅਤੇ ਪ੍ਰਭਾਵੀ ਕਾਨੂੰਨ ਬਣਾਏ ਜਾਣ ਦੀ ਲੋੜ ‘ਤੇ ਜ਼ੋਰ ਦਿੱਤਾ ਹੈ।
ਉਨ੍ਹਾਂ ਨੇ ਇਸ ਮੁੱਦੇ ‘ਤੇ ਸਾਰੀਆਂ ਪਾਰਟੀਆਂ ਦੀ ਰਜਾਮੰਦੀ ਬਣਾਏ ਜਾਣ ‘ਤੇ ਜ਼ੋਰ ਦਿੱਤਾ ਹੈ, ਤਾਂ ਜੋ ਕਿਸਾਨਾਂ ਨੂੰ ਖੁਦਕੁਸ਼ੀਆਂ ਵਰਗੇ ਗੰਭੀਰ ਕਦਮ ਚੁੱਕਣ ਲਈ ਮਜ਼ਬੂਰ ਨਾ ਹੋਣਾ ਪਵੇ। ਕੈਪਟਨ ਅਮਰਿੰਦਰ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਸਾਨੂੰ ਮੁੱਦੇ ਉਪਰ ਸਿਆਸਤ ਕਰਨ ‘ਚ ਸਮਾਂ ਗਵਾਏ ਬਗੈਰ ਕਿਸਾਨਾਂ ਦੀਆਂ ਜ਼ਮੀਨਾਂ ਅਤੇ ਉਨ੍ਹਾਂ ਦੀਆਂ ਜ਼ਿੰਦਗੀਆਂ ਬਚਾਉਣ ਲਈ ਕਾਨੂੰਨ ਬਣਾਏ ਜਾਣ ਵੱਲ ਤੇਜ਼ੀ ਨਾਲ ਵੱਧਣਾ ਚਾਹੀਦਾ ਹੈ।
ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਨੂੰ ਗਰੰਟੀ ਮੁਹੱਈਆ ਕਰਵਾਉਣੀ ਚਾਹੀਦੀ ਹੈ, ਤਾਂ ਜੋ ਆੜ੍ਹਤੀਆਂ ਨੂੰ ਵੀ ਕੋਈ ਵਿੱਤੀ ਘਾਟਾ ਨਾ ਹੋਵੇ। ਉਨ੍ਹਾਂ ਨੇ ਕਿਹਾ ਕਿ ਇਹ ਪੂਰੀ ਤਰ੍ਹਾਂ ਮੁਮਕਿਨ ਹੈ, ਜੇ ਇਸ ਪ੍ਰਤੀ ਸਰਕਾਰ ਵੱਲੋਂ ਇਮਾਨਦਾਰੀ ਤੇ ਗੰਭੀਰਤਾ ਨਾਲ ਕਦਮ ਚੁੱਕਿਆ ਜਾਵੇ।
ਇਸ ਲੜੀ ਹੇਠ ਅਦਾਲਤ ਦੇ ਆਦੇਸ਼ਾਂ ‘ਤੇ ਪੁਲਿਸ ਨੂੰ ਉਸਦੀ ਜ਼ਮੀਨ ਦਾ ਕਬਜ਼ਾ ਲੈਣ ਆਉਂਦੇ ਦੇਖ ਬਰਨਾਲਾ ਜਿਲ੍ਹੇ ਦੇ ਪਿੰਡ ਜੋਧਪੁਰ ਦੇ ਇਕ ਕਿਸਾਨ ਤੇ ਉਸਦੀ ਮਾਂ ਵੱਲੋਂ ਖੁਦਕੁਸ਼ੀ ਕੀਤੇ ਜਾਣ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕੈਪਟਨ ਅਮਰਿੰਦਰ ਨੇ ਕਿਹਾ ਕਿ ਇਨ੍ਹਾਂ ਹਾਲਾਤਾਂ ਦਾ ਇਕੋਮਾਤਰ ਹੱਲ ਇਕ ਮਜ਼ਬੂਤ ਕਾਨੂੰਨ ਹੈ, ਜਿਸ ਲਈ ਉਹ ਪਹਿਲਾਂ ਹੀ ਪ੍ਰਸਤਾਅ ਰੱਖ ਚੁੱਕੇ ਹਨ। ਅਸਲਿਅਤ ‘ਚ ਉਨ੍ਹਾਂ ਨੇ 2006 ਦੌਰਾਨ ਆਪਣੀ ਸਰਕਾਰ ਦੇ ਕਾਰਜਕਾਲ ਦੌਰਾਨ ਕਾਨੂੰਨ ਪੇਸ਼ ਕੀਤਾ ਸੀ। ਲੇਕਿਨ ਕਾਂਗਰਸ ਸੱਤਾ ਤੋਂ ਬਾਹਰ ਹੋ ਗਈ, ਜਦਕਿ ਅਕਾਲੀਆਂ ਨੇ ਬੀਤੇ 9 ਸਾਲਾਂ ਦੌਰਾਨ ਇਸ ‘ਤੇ ਕੰਮ ਨਹੀਂ ਕੀਤਾ, ਜਿਸਦਾ ਕਾਰਨ ਹਰ ਕੋਈ ਜਾਣਦਾ ਹੈ।

LEAVE A REPLY