6ਜੰਮੂ :  ਜੰਮੂ-ਕਸ਼ਮੀਰ ‘ਚ ਸਿੱਖਾਂ ਦੇ ਸੰਗਠਨ ਨੇ ਪਾਕਿਸਤਾਨ ‘ਚ ਸਿੱਖ ਨੇਤਾ ਸੂਰਨ ਸਿੰਘ ਦੇ ਕਤਲ ਨੂੰ ਲੈ ਕੇ ਚਿੰਤਾ ਜ਼ਾਹਰ ਕੀਤੀ ਹੈ ਅਤੇ ਭਾਈਚਾਰੇ ਦੇ ਲੋਕਾਂ ਦੀ ਜਾਨੀ-ਮਾਲੀ ਰੱਖਿਆ ਲਈ ਸੰਯੁਕਤ ਰਾਸ਼ਟਰ ਤੋਂ ਦਖਲ ਅੰਦਾਜ਼ੀ ਕਰਨ ਦੀ ਬੇਨਤੀ ਕੀਤੀ ਹੈ। ਸਿੱਖ ਸੰਗਠਨਾਂ ਨੇ ਮੰਗ ਕੀਤੀ ਹੈ ਕਿ ਸਿੱਖ ਨੇਤਾ ਦੇ ਕਾਤਲਾਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ। ਜੰਮੂ-ਕਸ਼ਮੀਰ ਦੇ ਸਿੱਖ ਯੂਨਾਈਟਿਡ ਕੌਂਸਲ ਦੇ ਪ੍ਰਧਾਨ ਐਸ. ਹਰਮੋਹਿੰਦਰ ਸਿੰਘ ਨੇ ਇੱਥੇ ਪ੍ਰੈੱਸ ਕਾਨਫਰੰਸ ‘ਚ ਕਿਹਾ ਕਿ ਅਣਪਛਾਤੇ ਬੰਦੂਕਧਾਰੀਆਂ ਨੇ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਦੀ ਖੈਬਰ ਪਖਤੂਨਖਵਾ ਸੂਬੇ ‘ਚ 22 ਅਪ੍ਰੈਲ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ।
ਪਹਿਲਾਂ ਇਹ ਕਿਹਾ ਗਿਆ ਕਿ ਉਨ੍ਹਾਂ ਦੇ ਕਤਲ ਦੇ ਪਿੱਛੇ ਤਾਲਿਬਾਨ ਦਾ ਹੱਥ ਹੈ ਪਰ ਬਾਅਦ ‘ਚ ਇਸ ਨੂੰ ਸਿਆਸੀ ਬਦਲੇ ਦੀ ਭਾਵਨਾ ਤੋਂ ਕੀਤੀ ਗਈ ਕਾਰਵਾਈ ਦੱਸਿਆ ਗਿਆ। ਸਿੰਘ ਨੇ ਕਤਲ ਦੇ ਦੋਸ਼ੀਆਂ ਦਾ ਪਤਾ ਲਾ ਕੇ ਉਨ੍ਹਾਂ ਨੂੰ ਸਖਤ ਸਜ਼ਾ ਦੇਣ ਦੀ ਮੰਗ ਕੀਤੀ। ਉਨ੍ਹਾਂ ਨੇ ਕੇਂਦਰ ਸਰਕਾਰ ਤੋਂ ਅਪੀਲ ਕੀਤੀ ਹੈ ਕਿ ਉਹ ਭਾਰਤ ‘ਚ ਪਾਕਿਸਤਾਨ ਦੇ ਰਾਜਦੂਤ ਅਬਦੁੱਲ ਬਾਸਿਤ ਜ਼ਰੀਏ ਰਿਆਸਤ ਦੇ ਸਿੱਖਾਂ ਦੀ ਭਾਵਨਾ ਤੋਂ ਉਨ੍ਹਾਂ ਦੀ ਸਰਕਾਰ ਨੂੰ ਜਾਣੂ ਕਰਾਉਣ। ਹਰਮੋਹਿੰਦਰ ਸਿੰਘ ਨੇ ਦੁਨੀਆ ਦੇ ਵੱਖ-ਵੱਖ ਦੇਸ਼ਾਂ ‘ਤੇ ਹੋਰ ਰਹੇ ਹਮਲਿਆਂ ‘ਤੇ ਚਿੰਤਾ ਜ਼ਾਹਰ ਕਰਦੇ ਹੋਏ ਸੰਰਾ ਤੋਂ ਬੇਨਤੀ ਕੀਤੀ ਹੈ ਕਿ ਉਹ ਇਸ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਦੀ ਜਾਨੀ-ਮਾਲੀ ਦੀ ਰੱਖਿਆ ਲਈ ਪਹਿਲ ਕਰਨ। ਉਨ੍ਹਾਂ ਨੇ ਰਿਆਸਤ ਦੀ ਨਿਆਪਾਲਿਕਾ, ਐਡਵੋਕੇਟ ਜਨਰਲ ਅਤੇ ਐਡੀਸ਼ਨਲ ਸਾਲਿਸਟਰ ਜਨਰਲ ਦੇ ਅਹੁਦਿਆਂ ਅਤੇ ਵੱਖ-ਵੱਖ ਬੋਰਡਾਂ, ਨਿਗਮ ਦੇ ਭਾਈਚਾਰੇ ਦੇ ਲੋਕਾਂ ਨੂੰ ਉੱਚਿਤ ਨੁਮਾਇੰਦਗੀ ਦੇਣ ਦੀ ਮੰਗ ਕੀਤੀ ਹੈ।

LEAVE A REPLY