8ਚੰਡੀਗੜ : ਅਧਿਆਪਕ ਯੋਗਤਾ ਪ੍ਰੀਖਿਆ ( ਟੀ.ਈ.ਟੀ.) ਪਾਸ ਬੇਰੁਜਗਾਰ ਬੀ.ਐੱਡ. ਅਧਿਆਪਕ ਯੂਨੀਅਨ ਪੰਜਾਬ ਵੱਲੋਂ 2011 ਤੋਂ ਲੈਕੇ 2015 ਤੱਕ ਦੇ ਸਮੂਹ ਬੀ.ਐੱਡ. ਟੈੱਟ ਪਾਸ ਬੇਰੁਜਗਾਰ ਅਧਿਆਪਕਾਂ ਦੇ ਹੱਕੀ ਰੁਜਗਾਰ ਦੀ ਮੰਗ ਨੂੰ ਲੈ ਕੇ ਜੱਥੇਬੰਦੀ ਵੱਲੋਂ ਪੰਜਾਬ ਦੇ ਸਮੂਹ ਜਿਲ੍ਹਿਆ ਵਿੱਚ 1 ਮਈ ਮਜਦੂਰ ਦਿਵਸ ਤੇ ਪੰਜਾਬ ਸਰਕਾਰ ਵਿਰੱਧ ਰੋਸ ਪ੍ਰਦਰਸ਼ਨ ਕਰਕੇ ਅਰਥੀ ਫੂਕ ਮੁਜਾਹਰੇ ਕੀਤੇ ਜਾਣਗੇ ।ਇਹ ਜਾਣਕਾਰੀ ਦਿੰਦਿਆ ਯੂਨੀਅਨ ਦੇ ਸੂਬਾ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਨੇ ਕਿਹਾ ਕਿ ਪਿਛਲੇ ਪੰਜ ਸਾਲਾਂ ਤੋਂ ਆਪਣੇ ਹੱਕੀ ਰੁਜਗਾਰ ਦੀ ਮੰਗ ਨੂੰ ਲੈਕੇ ਸੰਘਰਸ਼ ਕਰ ਰਹੇ ਬੀ.ਐੱਡ. ਟੈੱਟ ਪਾਸ ਬੇਰੁਜਗਾਰ ਅਧਿਆਪਕ ਦੀ 6050 ਮਾਸਟਰ ਕਾਡਰ ਅਸਾਮੀਆਂ ਦੀ ਗਿਣਤੀ ਵਧਾ ਕੇ 20000 ਕਰਨ ਅਤੇ ਵਿਸ਼ਾਵਾਰ ਪ੍ਰੀਖਿਆ ਦੀ ਮਿਤੀ ਤੁਰੰਤ ਤਹਿ ਕਰਨ ਦੀ ਮੰਗ ਨੂੰ ਲੈ ਕੇ 24 ਅਪ੍ਰੈਲ ਨੂੰ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਚੰਡੀਗੜ੍ਹ ਵਿੱਖੇ ਹੋਈ ਪੈੱਨਲ ਮੀਟਿੰਗ ਪੂਰੀ ਤਰ੍ਹਾਂ ਬੇਸਿੱਟਾ ਰਹੀ ਜਿਸਦੇ ਰੋਸ ਵਜੋਂ ਯੂਨੀਅਨ ਵੱਲੋਂ ਉਲੀਕੇ ਪ੍ਰੋਗਰਾਮ ਮੁਤਾਬਿਕ ਪੰਜਾਬ ਦੇ ਸਮੂਹ ਜਿਲ੍ਹਿਆ ਵਿੱਚ 1 ਮਈ ਮਜਦੂਰ ਦਿਵਸ ਤੇ ਪੰਜਾਬ ਸਰਕਾਰ ਵਿਰੱਧ ਰੋਸ ਪ੍ਰਦਰਸ਼ਨ ਕਰਕੇ ਅਰਥੀ ਫੂਕ ਮੁਜਾਹਰੇ ਕੀਤੇ ਜਾਣਗੇ ਅਤੇ 8 ਮਈ ਨੂੰ ਬਠਿੰਡਾ ਜਿਲ੍ਹੇ ਵਿੱਚ ਕਿਤੇ ਵੀ ਸੂਬਾ ਪੱਧਰੀ ਇਕੱਠ ਕਰਕੇ ਗੁਪਤ ਕਾਰਵਾਈ ਕੀਤੀ ਜਾਵੇਗੀ ਇਸ ਦੌਰਾਨ ਘਟਣ ਵਾਲੀ ਕਿਸੇ ਵੀ ਅਣਸੁਖਾਵੀ ਘਟਨਾ ਦੀ ਪੂਰਨ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।ਉਹਨਾ ਨੇ ਸਮੂਹ ਬੀ.ਐੱਡ.ਟੈੱਟ ਪਾਸ ਬੇਰੁਜਗਾਰ  ਅਧਿਆਪਕਾਂ ਨੂੰ  1 ਮਈ ਦੇ ਅਰਥੀ ਫੂਕ ਮੁਜਾਹਰੇ ਅਤੇ 8 ਮਈ ਸੂਬਾ ਪੱਧਰੀ ਗੁਪਤ ਐਕਸ਼ਨ ਵਿੱਚ ਵੱਡੀ ਗਿਣਤੀ ਵਿੱਚ ਸਾਮਿਲ ਹੋਣ ਦੀ ਅਪੀਲ ਵੀ ਕੀਤੀ।

LEAVE A REPLY