5ਚੰਡੀਗੜ : ਪੰਜਾਬ ਦੇ ਮੁੱਖ ਮੰਤਰੀ ਸ ਪਰਕਾਸ਼ ਸਿੰਘ ਬਾਦਲ ਨੇ ਨਵੇਂ ਬਣੇ  6 ਮੁੱਖ ਪਾਰਲੀਮਾਨੀ ਸਕੱਤਰਾਂ ਨੂੰ ਵਿਭਾਗਾਂ ਦੀ ਵੰਡ ਕਰ ਦਿਤੀ ਹੈ। ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫਤਰ ਦੇ ਇਕ  ਬੁਲਾਰੇ ਨੇ ਦੱਸਿਆ ਕਿ ਸ੍ਰੀ ਮਨਜੀਤ ਸਿੰਘ  ਮੀਆਂਵਿੰਡ ਨੂੰ ਮੁੱਖ ਸੰਸਦੀ ਸਕੱਤਰ ਸਾਇੰਸ ਤਕਨਾਲੋਜੀ ਅਤੇ ਵਾਤਾਵਰਨ, ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨਾਲ ਜਦ ਕਿ ਸ੍ਰੀ ਦਰਸ਼ਨ ਸਿੰਘ ਸ਼ਿਵਾਲਕ ਨੂੰ ਮੁੱਖ ਸੰਸਦੀ ਸਕੱਤਰ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਅਤੇ ਸ੍ਰੀ ਗੁਰਪ੍ਰਤਾਪ ਸਿੰਘ ਵਡਾਲਾ ਨੂੰ ਮੁੱਖ ਸੰਸਦੀ ਸਕੱਤਰ ਪਾਵਰ ਵਜੋ’ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨਾਲ ਲਗਾਇਆ ਗਿਆ ਹੇ। ਗੁਰਤੇਜ ਸਿੰਘ ਘੁੜਿਆਣਾ ਨੂੰ ਸ੍ਰੀ ਅਜੀਤ ਸਿੰਘ ਕੋਹਾੜ ਨਾਲ ਮੁੱਖ ਸੰਸਦੀ ਸਕੱਤਰ , ਟਰਾਂਸਪੋਰਟ ਸ੍ਰੀ ਸੁਖਜੀਤ ਕੋਰ ਸਾਹੀ ਨੂੰ ਬਿਕਰਮ ਸਿੰਘ ਮਜੀਠੀਆ ਨਾਲ ਮੁੱਖ ਸੰਸਦੀ ਸਕੱਤਰ ਮਾਲ ਅਤੇ ਪੁਨਰਵਾਸ ਅਤੇ ਸ੍ਰੀਮਤੀ ਸੀਮਾ ਕੁਮਾਰੀ ਨੂੰ ਸ. ਦਲਜੀਤ ਸਿੰਘ ਚੀਮਾ ਨਾਲ ਮੁੱਖ ਸੰਸਦੀ ਸਕੱਤਰ, ਸਿੱਖਿਆ ਵਜੋ ਲਗਾਇਆ ਗਿਆ ਹੈ।

LEAVE A REPLY