9ਚੰਡੀਗੜ : ਪੰਜਾਬ ਸਰਕਾਰ ਨੇ ਸਰਕਾਰੀ ਮੈਡੀਕਲ ਕਾਲਜ, ਪਟਿਆਲਾ ਅਤੇ ਅੰਮ੍ਰਿਤਸਰ ਦੇ ਵੱਖ-ਵੱਖ ਵਿਭਾਗਾਂ ਵਿੱਚ ਪ੍ਰੋਫੈਸਰਾਂ, ਐਸੋਸੀਏਟ ਪ੍ਰੋਫੈਸਰਾਂ ਅਤੇ ਸਹਾਇਕ ਪ੍ਰੋਫੈਸਰਾਂ ਦੀਆਂ ਸਿੱਧੀ ਭਰਤੀ ਅਧੀਨ ਮੰਨਜ਼ੂਰਸ਼ੁਦਾ 116 ਆਸਾਮੀਆਂ ਨੂੰ ਭਰਨ ਦੀ ਮੰਨਜ਼ੂਰੀ ਦਿੱਤੀ ਹੈ।  ਇਸ ਗੱਲ ਦੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਸ੍ਰੀ ਅਨਿਲ ਜੋਸ਼ੀ ਨੇ ਦੱਸਿਆ ਕਿ ਇਨ੍ਹਾਂ ਆਸਾਮੀਆਂ ਦੀ ਭਰਤੀ ਵਿਭਾਗ ਦੀ ਭਰਤੀ ਦੇ ਕਰੀਟੇਰੀਏ ਅਨੁਸਾਰ ਕੀਤੀ ਜਾਵੇਗੀ ਜਿਸ ਲਈ ਵਿਭਾਗ ਵੱਲੋਂ ਚੋਣ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਭਰਤੀ ਤੋਂ ਬਾਅਦ ਦੋਵੇਂ ਕਾਲਜਾਂ ਵਿੱਚ ਐਮ.ਬੀ.ਬੀ.ਐਸ. ਦੀਆਂ ਸੀਟਾਂ ਨੂੰ ਹੋਰ ਵਧਾਉਣ ਲਈ ਸਹਾਇਤਾ ਮਿਲੇਗੀ। ਸ੍ਰੀ ਜੋਸ਼ੀ ਨੇ ਦੱਸਿਆ ਕਿ ਵਿਭਾਗ ਨੂੰ ਭਰਤੀ ਪ੍ਰਕਿਰਿਆ ਪੂਰੀ ਪਾਰਦਰਸ਼ਤਾ ਅਤੇ ਨਿਯਮਾਂ ਅਨੁਸਾਰ ਛੇਤੀ ਤੋਂ ਛੇਤੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

LEAVE A REPLY