6ਓਟਾਵਾ : ਕੈਨੇਡਾ ਦੇ ਜੰਗਲਾਂ ਵਿਚ ਪਿਛਲੇ ਦਿਨੀਂ ਲੱਗੀ ਅੱਗ ‘ਤੇ ਕਈ ਥਾਈਂ ਕਾਬੂ ਪਾ ਲਿਆ ਗਿਆ ਹੈ। ਪਰ ਇਹ ਅੱਗ ਆਪਣੇ ਪਿੱਛੇ ਤਬਾਹੀ ਦੇ ਨਿਸ਼ਾਨ ਛੱਡ ਗਈ ਹੈ, ਜਿਸ ਦੀ ਪੂਰਤੀ ਨੂੰ ਕਾਫੀ ਸਮਾਂ ਲੱਗੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਇਥੋਂ ਦੇ ਅਲਬਰਟਾ ਸ਼ਹਿਰ ਵਿਚ ਅੱਗ ਨਾਲ ਨਾ ਕੇਵਲ ਜੰਗਲਾਂ ਨੂੰ ਬਲਕਿ ਲੋਕਾਂ ਦੇ ਘਰਾਂ ਨੂੰ ਵੀ ਕਾਫੀ ਨੁਕਸਾਨ ਪਹੁੰਚਿਆ ਹੈ। ਇਥੇ ਕਈ ਲੋਕਾਂ ਦੇ ਘਰ ਸੜ ਕੇ ਸੁਆਹ ਹੋ ਚੁੱਕੇ ਹਨ, ਹਾਲਾਂਕਿ ਸਥਾਨਕ ਲੋਕਾਂ ਨੂੰ ਇਥੋਂ ਪਹਿਲਾਂ ਹੀ ਸੁਰੱਖਿਅਤ ਥਾਵਾਂ ‘ਤੇ ਪਹੁੰਚਾ ਦਿੱਤਾ ਗਿਆ ਸੀ, ਜਿਸ ਕਾਰਨ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ ਹੈ। ਲੋਕਾਂ ਦੇ ਵਾਹਨ ਅਤੇ ਹੋਰ ਕੀਮਤੀ ਸਮਾਨ ਇਸ ਅੱਗ ਦੀ ਲਪੇਟ ਵਿਚ ਆਉਣ ਕਾਰਨ ਸੁਆਹ ਵਿਚ ਤਬਦੀਲ ਹੋ ਗਿਆ ਹੈ। ਇਕ ਰਿਪੋਰਟ ਅਨੁਸਾਰ ਇਸ ਸ਼ਹਿਰ ਦੇ ਜ਼ਿਆਦਾਤਰ ਹਿੱਸੇ ਨੂੰ ਅੱਗ ਨੇ ਨੁਕਸਾਨ ਪਹੁੰਚਾਇਆ ਹੈ।
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਕੈਨੇਡਾ ਦੇ ਜੰਗਲਾਂ ਨੂੰ ਲੱਗੀ ਅੱਗ ਕਾਰਨ ਕਈ ਦਰਖਤ ਸੜ ਗਏ, ਉਥੇ ਫਸਲ ਨੂੰ ਵੀ ਭਾਰੀ ਨੁਕਸਾਨ ਹੋਇਆ ਹੈ। ਅੱਗ ਲੱਗਣ ਦੀ ਇਸ ਘਟਨਾ ਕਾਰਨ ਲੋਕਾਂ ਨੂੰ ਬਹੁਤ ਹੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਉਹਨਾਂ ਨੂੰ ਆਪਣੇ ਘਰ-ਬਾਰ ਛੱਡ ਕੇ ਜਾਣ ਲਈ ਮਜਬੂਰ ਹੋਣਾ ਪਿਆ।

LEAVE A REPLY