1ਚੰਡੀਗੜ੍ਹ : ਪੰਜਾਬ ਦੇ ਕਈ ਇਲਾਕਿਆਂ ਵਿਚ ਅੱਜ ਹੋਈ ਬਾਰਿਸ਼ ਨਾਲ ਲੋਕਾਂ ਨੂੰ ਗਰਮੀ ਤੋਂ ਥੋੜ੍ਹੀ ਰਾਹਤ ਮਿਲੀ। ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਤੋਂ ਬਾਅਦ ਇਸ ਬਾਰਿਸ਼ ਨਾਲ ਤਾਪਮਾਨ ਵਿਚ ਥੋੜ੍ਹੀ ਗਿਰਾਵਟ ਆ ਗਈ ਹੈ, ਜਿਸ ਨਾਲ ਲੋਕਾਂ ਨੇ ਥੋੜਾ ਸੁੱਖ ਦਾ ਸਾਹ ਲਿਆ ਹੈ। ਅੱਜ ਦੁਪਹਿਰ ਬਾਅਦ ਆਸਮਾਨ ਵਿਚ ਕਾਲੇ ਬੱਦਲ ਛਾ ਗਏ, ਜਿਸ ਤੋਂ ਬਾਅਦ ਭਰਵੀਂ ਬਾਰਿਸ਼ ਹੋਈ। ਅੱਜ ਚੰਡੀਗੜ੍ਹ ਦਾ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਅਤੇ ਘੱਟੋ ਘੱਟ 26 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

LEAVE A REPLY