19 (1)
ਨਵੀਂ ਦਿੱਲੀ, 18 ਮਈ : ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਪੈ ਰਹੀ ਅੱਤ ਦੀ ਗਰਮੀ ਕਾਰਨ ਹਾਲ ਬੇਹਾਲ ਹੋ ਗਿਆ ਹੈ। ਗਰਮੀ ਕਾਰਨ ਜਿਥੇ ਕਈ ਲੋਕਾਂ ਦੀ ਮੌਤ ਹੋ ਚੁੱਕੀ ਹੈ, ਉਥੇ ਗਰਮੀ ਨੇ ਲੋਕਾਂ ਦੇ ਪਸੀਨੇ ਛੁਡਾ ਦਿੱਤੇ ਹਨ। ਅੱਜ ਜੇਸਲਮੇਰ ਵਿਚ ਵੱਧ ਤੋਂ ਵੱਧ ਤਾਪਮਾਨ 54 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਪੰਜਾਬ, ਹਰਿਆਣਾ, ਦਿੱਲੀ ਅਤੇ ਉਤਰ ਪ੍ਰਦੇਸ਼ ਦੇ ਕਈ ਸ਼ਹਿਰਾਂ ਦਾ ਤਾਪਮਾਨ 45 ਡਿਗਰੀ ਸੈਲਸੀਅਸ ਤੋਂ ਉਪਰ ਪਹੁੰਚ ਚੁੱਕਾ ਹੈ। ਇਸ ਦੌਰਾਨ ਆਉਣ ਵਾਲੇ ਦਿਨਾਂ ਤੱਕ ਲੋਕਾਂ ਨੂੰ ਗਰਮੀ ਦਾ ਇਸੇ ਤਰ•ਾਂ ਸਾਹਮਣਾ ਕਰਨਾ ਪਵੇਗਾ।
ਗਰਮੀ ਕਾਰਨ ਸਭ ਤੋਂ ਪ੍ਰੇਸ਼ਾਨੀ ਦਾ ਸਾਹਮਣਾ ਸਕੂਲੀ ਬੱਚਿਆਂ ਨੂੰ ਕਰਨਾ ਪੈ ਰਿਹਾ ਹੈ। ਸਕੂਲਾਂ ਨੂੰ ਗਰਮੀਆਂ ਦੀਆਂ ਛੁੱਟੀਆਂ ਹੋਣ ਨੂੰ ਹਾਲੇ ਸਮਾਂ ਪਿਆ ਹੈ। ਇਸ ਤੋਂ ਇਲਾਵਾ ਬਿਜਲੀ ਦੇ ਕੱਟਾਂ ਕਾਰਨ ਵੀ ਲੋਕ ਕਾਫੀ ਪ੍ਰੇਸ਼ਾਨ ਹਨ। ਲੋਕ ਦੁਪਹਿਰ ਸਮੇਂ ਘਰੋਂ ਨਿਕਲਣ ਤੋਂ ਪ੍ਰਹੇਜ਼ ਕਰ ਰਹੇ ਹਨ। ਦੁਪਹਿਰ ਸਮੇਂ ਗਰਮੀ ਇੰਨੀ ਵਧ ਜਾਂਦੀ ਹੈ ਕਿ ਸੜਕਾਂ ਸੁੰਨੀਆਂ ਹੋ ਜਾਂਦੀਆਂ ਹਨ।

LEAVE A REPLY