19 (2)ਪੇਸ਼ਾਵਰ, 18 ਮਈ : ਪਾਕਿਸਤਾਨ ਦੇ ਪੇਸ਼ਾਵਰ ਵਿਚ ਅੱਜ ਹੋਏ ਦੋ ਲੜੀਵਾਰ ਬੰਬ ਧਮਾਕਿਆਂ ਵਿਚ 19 ਲੋਕ ਜ਼ਖ਼ਮੀ ਹੋ ਗਏ, ਜਦੋਂ ਕਿ ਇਕ ਵਿਅਕਤੀ ਦੀ ਮੌਤ ਹੋ ਗਈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਪਹਿਲਾ ਧਮਾਕਾ ਪੁਲਿਸ ਦੀ ਵੈਨ ਨੂੰ ਨਿਸ਼ਾਨਾ ਬਣਾ ਕੇ ਕੀਤਾ ਗਿਆ, ਜਿਸ ਕਾਰਨ 2 ਵਿਅਕਤੀ ਜ਼ਖ਼ਮੀ ਹੋ ਗਏ।
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਲਾਕੇ ਵਿਚ ਸੁਰੱਖਿਆ ਵਿਵਸਥਾ ਕਰੜੀ ਕਰ ਦਿੱਤੀ ਗਈ ਹੈ। ਜ਼ਖ਼ਮੀਆਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਹਾਲੇ ਤੱਕ ਕਿਸੇ ਵੀ ਅੱਤਵਾਦੀ ਸੰਗਠਨ ਨੇ ਇਹਨਾਂ ਧਮਾਕਿਆਂ ਦੀ ਜ਼ਿੰਮੇਵਾਰੀ ਨਹੀਂ ਲਈ।

LEAVE A REPLY