4ਕਾਹਿਰਾ : ਈਜਿਪਟ ਏਅਰਲਾਈਨਸ ਅੱਜ ਇਕ ਹਾਦਸੇ ਦਾ ਸ਼ਿਕਾਰ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਜਹਾਜ਼ ਪੈਰਿਸ ਤੋਂ ਕਾਹਿਰਾ ਜਾ ਰਿਹਾ ਸੀ ਕਿ ਰਸਤੇ ਵਿਚ ਇਸ ਦਾ ਰਾਡਾਰ ਨਾਲੋਂ ਸੰਪਰਕ ਟੁੱਟ ਗਿਆ। ਦੱਸਿਆ ਜਾ ਰਿਹਾ ਹੈ ਕਿ ਇਹ ਜਹਾਜ਼ ਸਮੁੰਦਰ ਵਿਚ ਡਿੱਗ ਗਿਆ ਹੈ। ਇਸ ਜਹਾਜ਼ ਵਿਚ 56 ਯਾਤਰੀ ਅਤੇ 10 ਕਰੂ ਮੈਂਬਰ ਸਵਾਰ ਸਨ। ਮੁਢਲੀਆਂ ਰਿਪੋਰਟਾਂ ਅਨੁਸਾਰ ਇਸ ਹਾਦਸੇ ਪਿੱਛੇ ਅੱਤਵਾਦੀਆਂ ਦਾ ਹੱਥ ਹੋਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ।

LEAVE A REPLY