3ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਜਿਲਾ ਤਰਨ ਤਾਰਨ ਨਾਲ ਸਬੰਧਤ ਪਾਰਟੀ ਦੇ ਸੀਨੀਅਰ ਆਗੂ ਅਤੇ ਮੁੱਖ ਸੰਸਦੀ ਸਕੱਤਰ ਪ੍ਰੋ. ਵਿਰਸਾ ਸਿੰਘ ਵਲਟੋਹਾ ਨੂੰ ਜ਼ਿਲ੍ਹਾ ਅਕਾਲੀ ਜਥਾ ਤਰਨ ਤਾਰਨ (ਦਿਹਾਤੀ) ਦਾ ਪ੍ਰਧਾਨ ਨਾਮਜ਼ਦ ਕੀਤਾ ਹੈ।
ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸਕੱਤਰ ਅਤੇ ਬੁਲਾਰੇ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪ੍ਰੋ. ਵਿਰਸਾ ਸਿੰਘ ਵਲਟੋਹਾ ਜ਼ਿਲ੍ਹਾ ਤਰਨਤਾਰਨ ਦੇ ਹਲਕਾ ਖੇਮਕਰਨ ਤੋਂ ਦੂਜੀ ਵਾਰੀ ਵਿਧਾਇਕ ਬਣੇ ਹਨ ਅਤੇ ਪੰਜਾਬ ਸਰਕਾਰ ਵਿੱਚ ਬਤੌਰ ਮੁੱਖ ਸੰਸਦੀ ਸਕੱਤਰ ਦੇ ਅਹੁਦੇ ਤੇ ਕੰਮ ਕਰ ਰਹੇ ਹਨ। ਡਾ. ਚੀਮਾ ਨੇ ਦੱਸਿਆ ਕਿ ਪ੍ਰੋ. ਵਿਰਸਾ ਸਿੰਘ ਵਲਟੋਹਾ ਸ਼੍ਰੋਮਣੀ ਅਕਾਲੀ ਦਲ ਦੀ ਰਾਜਸੀ ਮੁਆਮਲਿਆਂ ਬਾਰੇ ਕਮੇਟੀ ਦੇ ਮੈਂਬਰ ਅਤੇ ਪਾਰਟੀ ਦੇ  ਬੁਲਾਰੇ ਵੀ ਹਨ। ਪ੍ਰੋÎ ਵਿਰਸਾ ਸਿੰਘ ਵਲਟੋਹਾ ਪੜੇ ਲਿਖੇ,  ਸੂਝਵਾਨ ਅਤੇ ਮਿਹਨਤੀ ਆਗੂ ਹਨ। ਉਹਨਾਂ ਆਸ ਪ੍ਰਗਟ ਕੀਤੀ ਕਿ ਪ੍ਰੋ. ਵਲਟੋਹਾ ਪਾਰਟੀ ਵਲੋਂ ਮਿਲੀ ਇਸ ਜਿੰਮੇਵਾਰੀ ਨੂੰ ਬਾਖੂਬੀ ਨਿਭਾਉਣਗੇ।

LEAVE A REPLY