2ਪਿਪਲੀ  : ਹਰਿਆਣਾ ਦੇ ਪਿੱਪਲੀ ਵਿਚ ਅੱਜ ਹਰਿਆਣਾ ਰੋਡਵੇਜ਼ ਦੀ ਬੱਸ ਵਿਚ ਧਮਾਕਾ ਹੋਇਆ। ਇਸ ਧਮਾਕੇ ਕਾਰਨ 6 ਸਵਾਰੀਆਂ ਜ਼ਖ਼ਮੀ ਹੋ ਗਈਆਂ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਬੱਸ ਸੋਨੀਪਤ ਤੋਂ ਚੰਡੀਗੜ੍ਹ ਆ ਰਹੀ ਸੀ ਕਿ ਇਸ ਦੌਰਾਨ ਇਸ ਵਿਚ ਧਮਾਕਾ ਹੋ ਗਿਆ। ਧਮਾਕੇ ਕਾਰਨ ਜਿਥੇ 6 ਸਵਾਰੀਆਂ ਜ਼ਖ਼ਮੀ ਹੋ ਗਈਆਂ, ਉਥੇ ਬੱਸ ਨੂੰ ਵੀ ਕਾਫੀ ਨੁਕਸਾਨ ਪਹੁੰਚਿਆ ਹੈ। ਧਮਾਕੇ ਤੋਂ ਬਾਅਦ ਸਵਾਰੀਆਂ ਵਿਚ ਹਫ਼ੜਾ-ਤਫੜੀ ਮਚ ਗਈ। ਇਸ ਦੌਰਾਨ ਇਕ ਬੈਗ ਵਿਚੋਂ ਬੈਟਰੀ ਬੰਬ ਬਰਾਮਦ ਹੋਇਆ ਹੈ। ਪੁਲਿਸ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜ਼ਖ਼ਮੀਆਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।

LEAVE A REPLY