2ਕੋਲਕਾਤਾ  : ਮਮਤਾ ਬੈਨਰਜੀ ਨੇ ਅੱਜ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਦੇ ਰੂਪ ਵਿਚ ਸਹੁੰ ਚੁੱਕੀ। ਇਹ ਲਗਾਤਾਰ ਦੂਸਰਾ ਮੌਕਾ ਹੈ ਜਦੋਂ ਮਮਤਾ ਬੈਨਰਜੀ ਨੇ ਸੂਬੇ ਦੇ ਮੁੱਖ ਮੰਤਰੀ ਵਜੋਂ ਹਲਫ਼ ਲਿਆ ਹੈ। ਮਮਤਾ ਬੈਨਰਜੀ ਤੋਂ ਇਲਾਵਾ ਅੱਜ 42 ਹੋਰ ਮੰਤਰੀਆਂ ਨੇ ਸਹੁੰ ਚੁੱਕੀ। ਮਮਤਾ ਮੰਤਰੀ ਮੰਡਲ ਵਿਚ 18 ਨਵੇਂ ਚਿਹਰਿਆਂ ਨੇ ਸਹੁੰ ਚੁੱਕੀ ਹੈ।
ਇਸ ਮੌਕੇ ਵੱਡੀ ਗਿਣਤੀ ਵਿਚ ਮਮਤਾ ਦੇ ਸਮਰਥਕ ਅਤੇ ਸਿਆਸੀ ਆਗੂ ਮੌਜੂਦ ਸਨ। ਇਸ ਮੌਕੇ ਕੇਂਦਰੀ ਵਿੱਤ ਮੰਤਰੀ ਅਰੁਣ ਜੇਟਲੀ, ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਅਖਿਲੇਸ਼ ਯਾਦਵ, ਬਿਹਾਰ ਦੇ ਮੁੱਖ ਮੰਤਰੀ ਨੀਤੀਸ਼ ਕੁਮਾਰ, ਰਾਜਦ ਪ੍ਰਮੁੱਖ ਲਾਲੂ ਪ੍ਰਸਾਦ ਯਾਦਵ, ਨੈਸ਼ਨਲ ਕਾਨਫਰੰਸ ਨੇਤਾ ਫਾਰੂਕ ਅਬਦੁੱਲਾ ਆਦਿ ਸ਼ਾਮਿਲ ਸਨ।
ਵਰਣਨਯੋਗ ਹੈ ਕਿ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਵਿਚ ਤ੍ਰਿਣਮੂਲ ਕਾਂਗਰਸ ਨੇ 294 ਸੀਟਾਂ ਵਿਚੋਂ 211 ਸੀਟਾਂ ‘ਤੇ ਵੱਡੀ ਜਿੱਤ ਹਾਸਲ ਕੀਤੀ।

LEAVE A REPLY