4ਲੁਧਿਆਣਾ :  ਕੇਂਦਰੀ ਖੇਤੀਬਾੜੀ ਮੰਤਰੀ ਰਾਧਾ ਮੋਹਨ ਸਿੰਘ ਨੇ ਦੇਸ਼ ਦੇ ਕਿਸਾਨਾਂ ਵੱਲੋਂ ਲਗਾਤਾਰ ਕੀਤੀਆਂ ਜਾ ਰਹੀਆਂ ਖੁਦਕੁਸ਼ੀਆਂ ਲਈ ‘ਪਿਛਲੀਆਂ ਸਰਕਾਰਾਂ ਦੀਆਂ ਨੀਤੀਆਂ’ ਨੂੰ ਜ਼ਿੰਮੇਦਾਰ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਆਪਣੇ ਰਾਜ ‘ਚ ਕਿਸਾਨਾਂ ਲਈ ਕੋਈ ਵੀ ਕਲਿਆਣਕਾਰੀ ਯੋਜਨਾਵਾਂ ਲਿਆਉਣ ‘ਚ ਕਾਮਯਾਬ ਨਹੀਂ ਹੋ ਸਕੀਆਂ। ਇਸ ਕਾਰਨ ਕਿਸਾਨ ਖੁਦਕੁਸ਼ੀ ਕਰਨ ਲਈ ਮਜਬੂਰ ਹੋ ਰਹੇ ਹਨ।
ਸਿੰਘ ਨੇ ਦਾਅਵਾ ਕੀਤਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਕਿਸਾਨਾਂ ਦੀ ਆਰਥਿਕ ਸਥਿਤੀ ਅਤੇ ਸਮਾਜਿਕ ਦਰਜੇ ਨੂੰ ਬਿਹਤਰ ਬਣਾਉਣ ਲਈ ਕਈ ਮਹੱਤਵਪੂਰਨ ਯੋਜਨਾਵਾਂ ਸ਼ੁਰੂ ਕੀਤੀਆਂ ਹਨ। ਉਨ੍ਹਾਂ ਨੇ ਮੋਦੀ ਸਰਕਾਰ ਦੀਆਂ ਨੀਤੀਆਂ ਨੂੰ ਕਿਸਾਨਾਂ ਦੇ ਭਲੇ ਲਈ ਦੱਸਿਆ ਅਤੇ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਫਸਲ ਬੀਮਾ ਯੋਜਨਾ ਦੀ ਪ੍ਰਸ਼ੰਸਾ ਕੀਤੀ।

LEAVE A REPLY