5ਅੰਮ੍ਰਿਤਸਰ : ਪਾਕਿਸਤਾਨ ਦੀ ਜੇਲ ‘ਚ ਬੰਦ ਨਾਨਕ ਸਿੰਘ ਦੀ ਰਿਹਾਈ ਲਈ ਪ੍ਰਦਰਸ਼ਨ ਤੇਜ਼ ਹੁੰਦਾ ਜਾ ਰਿਹਾ ਹੈ। ਨਾਨਕ ਸਿੰਘ ਦੇ ਪਰਿਵਾਰ ਨਾਲ ਮਿਲ ਕੇ ਇੰਡੀਪੈਡੈਂਟ ਸਟੂਡੈਂਟ ਫੈਡਰੇਸ਼ਨ ਵੱਲੋਂ ਅੰਮ੍ਰਿਤਸਰ ‘ਚ ਮਾਰਚ ਕੱਢਿਆ ਗਿਆ। ਸੰਸਥਾ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵੱਲੋਂ ਨਾਨਕ ਸਿੰਘ ਦੀ ਰਿਹਾਈ ਲਈ ਕੋਈ ਉਪਰਾਲਾ ਨਹੀਂ ਕੀਤਾ ਜਾ ਰਿਹਾ ਹੈ।
ਨਾਨਕ ਸਿੰਘ ਦੀ ਰਿਹਾਈ ਲਈ ਸੰਸਥਾ 10 ਜੂਨ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੇ ਜੱਦੀ ਪਿੰਡ ਜਾਤੀ ਉਮਰਾ ‘ਚ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਏਗੀ ਅਤੇ ਉਨ੍ਹਾਂ ਦੇ ਜੱਦੀ ਘਰ ਦੇ ਨਾਲ ਸਥਿਤ ਮਜਾਰ ‘ਤੇ ਚਾਦਰ ਚੜ੍ਹਾਈ ਜਾਵੇਗੀ।

LEAVE A REPLY