3ਗਿੱਦੜਬਾਹਾ :  ਵਿਕਾਸ ਕਾਰਜਾਂ ਦੇ ਵੱਡੇ-ਵੱਡੇ ਦਮਗਜੇ ਮਾਰਨ ਵਾਲੀ ਅਕਾਲੀ-ਭਾਜਪਾ ਸਰਕਾਰ ਹਰ ਫ੍ਰੰਟ ‘ਤੇ ਫੇਲ੍ਹ ਹੋ ਚੁੱਕੀ ਹੈ, ਜਦਕਿ ਕੇਂਦਰ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੇਲੇ ਦੇ ਪ੍ਰਾਜੈਕਟਾਂ ਨੂੰ ਹੀ ਮੁਕੰਮਲ ਕਰਕੇ ਆਪਣੀ ਫੋਕੀ ਟੌਹਰ ਬਣਾਈ ਜਾ ਰਹੀ ਹੈ ਅਤੇ ਪੰਜਾਬ ਦਾ ਭਲਾ ਵੀ ਸਿਰਫ ਕਾਂਗਰਸ ਸਰਕਾਰ ਵੇਲੇ ਹੀ ਹੋ ਸਕਦਾ ਹੈ। ਇਹ ਵਿਚਾਰ ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ਤੇ ਹਲਕਾ ਗਿੱਦੜਬਾਹਾ ਦੇ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਐਤਵਾਰ ਨੂੰ ਸਮਾਘ, ਦੋਦਾ, ਸੁਖਨਾ ਅਬਲੂ ਵਿਖੇ ਵੱਖ-ਵੱਖ ਮੀਟਿੰਗਾਂ ਨੂੰ ਸੰਬੋਧਨ ਕਰਨ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ।
ਕੁਝ ਸਵਾਲਾਂ ਦੇ ਜਵਾਬ ਵਿਚ ਵਿਧਾਇਕ ਰਾਜਾ ਵੜਿੰਗ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਹਲਕਾ ਗਿੱਦੜਬਾਹਾ ਚੋਂ ਵੱਡੀ ਗਿਣਤੀ ਵਿਚ ਅਕਾਲੀ ਆਗੂ ਤੇ ਵਰਕਰ ਜੋ ਕਿ ਪਾਰਟੀ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਤੰਗ ਹਨ, ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਲਈ ਤਿਆਰ ਹਨ। ਇਸ ਮੌਕੇ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ।

LEAVE A REPLY