2ਲਖਨਊ :  ਕਾਂਗਰਸ ਦੇ ਸੀਨੀਅਰ ਨੇਤਾ ਆਨੰਦ ਸ਼ਰਮਾ ਨੇ ਐਤਵਾਰ ਨੂੰ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੀ ਜਨਤਾ ਨਾਲ ਧੋਖਾ ਕੀਤਾ ਹੈ। ਸ਼ਰਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, ”ਨਿਵੇਸ਼ ਅਤੇ ਬਰਾਮਦ ਡੁੱਬ ਗਿਆ ਹੈ। ਲੱਖਾਂ ਲੋਕਾਂ ਦੇ ਰੋਜ਼ਗਾਰ ਖਤਮ ਹੋ ਗਏ ਹਨ। ਮੋਦੀ ਨੇ ਦੇਸ਼ ਦੀ ਜਨਤਾ ਨਾਲ ਧੋਖਾ ਕੀਤਾ ਹੈ।”
ਉਨ੍ਹਾਂ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਰਾਜਗ ਸਰਕਾਰ ਦੇ ਕਾਰਜਕਾਲ ‘ਚ ਖੇਤੀ ਖੇਤਰ ‘ਚ ਨਿਵੇਸ਼ ਘੱਟ ਹੋਇਆ ਹੈ ਅਤੇ ਮੋਦੀ ਸਰਕਾਰ ਯੂ. ਪੀ. ਏ. ਸਰਕਾਰ ਦੇ ਸਮੇਂ ਦੀਆਂ ਯੋਜਨਾਵਾਂ ਦਾ ਨਾਂ ਬਦਲ ਕੇ ਖੁਦ ਸਿਹਰਾ ਲੈ ਰਹੀ ਹੈ, ਜੋ ਕਿ ਗਲਤ ਹੈ। ਸ਼ਰਮਾ ਨੇ ਕਿਹਾ ਕਿ ਮੋਦੀ ਸਰਕਾਰ ਹਰ ਮੋਰਚੇ ਵਿਚ ਅਸਫਲ ਰਹੀ ਹੈ ਅਤੇ ਖੁਦ ਪ੍ਰਧਾਨ ਮੰਤਰੀ ਸੁਪਨਿਆਂ ਦੇ ਸੌਦਾਗਰ ਹਨ। ਉਹ ਮਹਜ ਇਕ ਪ੍ਰਚਾਰਕ ਰਹੇ ਹਨ। ਉਨ੍ਹਾਂ ਦੀਆਂ ਗੱਲਾਂ ਦਾ ਸੱਚਾਈ ਨਾਲ ਕੋਈ ਰਿਸ਼ਤਾ ਨਹੀਂ ਹੈ।

LEAVE A REPLY