1ਅਮਰਗੜ੍ਹ :  ਪੰਜਾਬ ਸਰਕਾਰ ਵੱਲੋਂ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ‘ਤੇ ਹੋਏ ਕਾਤਲਾਨਾ ਹਮਲੇ ਦੇ ਮੁੱਖ ਸਾਜ਼ਿਸ਼ ਘਾੜੇ ਨੂੰ ਬਚਾਉਣ ਦੇ ਰੋਸ ਵਜੋਂ ਅਤੇ ਇਸ ਕਾਂਡ ਦੀ ਸੀ.ਬੀ.ਆਈ. ਜਾਂਚ ਦੀ ਮੰਗ ਨੂੰ ਲੈ ਕੇ ਸੋਮਵਾਰ ਨੂੰ ਪੰਜਾਬ ਦੇ ਸਾਰੇ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ। ਪਰਮੇਸ਼ਰ ਦੁਆਰ ਗੁਰਮਤਿ ਪ੍ਰਚਾਰ ਸੇਵਾ ਦਲ ਅਮਰਗੜ੍ਹ ਦੇ ਮੁੱਖ ਸੇਵਾਦਾਰ ਪ੍ਰੋ. ਮਹਿੰਦਰ ਸਿੰਘ ਰਾਮਪੁਰ ਛੰਨਾ ਨੇ ਦੱਸਿਆ ਕਿ ਅਮਰਗੜ੍ਹ ਇਲਾਕੇ ਦੀਆਂ ਸੰਗਤਾਂ ਵੀ ਪੰਜਾਬ ਸਰਕਾਰ ਦੀ ਕਾਰਵਾਈ ਤੋਂ ਸਖਤ ਨਾਰਾਜ਼ ਹਨ ਅਤੇ ਸੰਗਤਾਂ ਵੱਡੀ ਗਿਣਤੀ  ਵਿਚ ਸੰਗਰੂਰ ਪਹੁੰਚ ਰਹੀਆਂ ਹਨ।
ਉਨ੍ਹਾਂ ਦੱਸਿਆ ਕਿ ਸੰਗਤਾਂ ਸਤਿਨਾਮ-ਵਾਹਿਗੁਰੂ ਦਾ ਸਿਮਰਨ ਕਰਦੇ ਹੋਏ ਸ਼ਾਂਤਮਈ ਢੰਗ ਨਾਲ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਆਪਣਾ ਮੈਮੋਰੰਡਮ ਸੋਂਪਣਗੀਆਂ।

LEAVE A REPLY