4ਕਾਬੁਲ : ਅਫਗਾਨਿਸਤਾਨ ਵਿਚ ਤਾਲਿਬਾਨ ਵਲੋਂ ਕੀਤੇ ਗਏ ਹਮਲੇ ਵਿਚ 12 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਇਕ ਦਰਜ਼ਨ ਵਿਅਕਤੀ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਸਥਾਨਕ ਮੀਡੀਆ ਅਨੁਸਾਰ ਤਾਲਿਬਾਨ ਦੇ ਅੱਤਵਾਦੀਆਂ ਨੇ ਉਤਰੀ ਅਫਗਾਨਿਸਤਾਨ ਵਿਚ ਇਕ ਬੱਸ ਨੂੰ ਆਪਣਾ ਨਿਸ਼ਾਨਾ ਬਣਾਇਆ। ਉਹਨਾਂ ਦੱਸਿਆ ਕਿ ਅੱਤਵਾਦੀਆਂ ਨੇ ਬੱਸ ਨੂੰ ਰੋਕ ਕੇ ਯਾਤਰੀਆਂ ‘ਤੇ ਹਮਲਾ ਕਰ ਦਿੱਤਾ।
ਉਹਨਾਂ ਦੱਸਿਆ ਕਿ ਇਹ ਘਟਨਾ ਜ਼ਿਲ੍ਹਾ ਕੁਨਦੁਜ਼ ਵਿਚ ਵਾਪਰੀ। ਇਸ ਤੋਂ ਇਲਾਵਾ 35 ਸਕਿਉਰਿਟੀ ਵਾਲਿਆਂ ਨੂੰ ਕਿਡਨੈਪ ਕੀਤੇ ਜਾਣ ਦੀ ਵੀ ਘਟਨਾ ਵੀ ਸਾਹਮਣੇ ਆਈ ਹੈ। ਜ਼ਿਕਰਯੋਗ ਹੈ ਕਿ ਤਾਲਿਬਾਨ ਅਫਗਾਨਿਸਤਾਨ ਵਿਚ ਵੱਖ-ਵੱਖ ਹਮਲੇ ਕਰਕੇ ਹਜ਼ਾਰਾਂ ਲੋਕਾਂ ਦੀ ਜਾਨ ਲੈ ਚੁੱਕਾ ਹੈ।

LEAVE A REPLY