6ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ, ਜਿਹੜੇ ਆਲ ਇੰਡੀਆ ਜਾਟ ਮਹਾ ਸਭਾ ਦੇ ਪ੍ਰਧਾਨ ਵੀ ਹਨ, ਨੇ ਹਰਿਆਣਾ ‘ਚ ਜਾਟਾਂ ਦੇ ਰਾਖਵੇਂਕਰਨ ਲਈ ਪ੍ਰਸਤਾਵਿਤ ਹੜ੍ਹਤਾਲ ਦੌਰਾਨ ਸ਼ਾਂਤੀ ਤੇ ਸਾਵਧਾਨੀ ਅਪਣਾਉਣ ਦੀ ਅਪੀਲ ਕੀਤੀ ਹੈ।
ਇਸ ਲੜੀ ਹੇਠ 62 ਅਕਾਲੀ ਸਰਪੰਚਾਂ ਨੂੰ ਕਾਂਗਰਸ ‘ਚ ਸ਼ਾਮਿਲ ਕਰਨ ਮੌਕੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਉਹ ਸਪੱਸ਼ਟ ਕਰਨਾ ਚਾਹੁੰਦੇ ਹਨ ਕਿ ਅਸੀਂ ਕਿਸੇ ਵੀ ਤਰ੍ਹਾਂ ਦੀ ਹਿੰਸਾ ਦਾ ਸਮਰਥਨ ਨਹੀਂ ਕਰਦੇ ਅਤੇ ਇਸਦੀ ਜ਼ੋਰਦਾਰ ਨਿੰਦਾ ਕਰਦੇ ਹਾਂ। ਜੇ ਕੋਈ ਵੀ ਆਪਣੀਆਂ ਮੰਗਾਂ ਨੂੰ ਰੱਖਣਾ ਚਾਹੀਦਾ ਹੈ, ਤਾਂ ਇਨ੍ਹਾਂ ਨੂੰ ਸ਼ਾਂਤਮਈ ਤੇ ਲੋਕਤਾਂਤਰਿਕ ਤਰੀਕੇ ਨਾਲ ਰੱਖਿਆ ਜਾਣਾ ਚਾਹੀਦਾ ਹੈ।
ਕੈਪਟਨ ਅਮਰਿੰਦਰ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਮੰਗ ਜਾਟਾਂ ਵਿਚਾਲੇ ਕਮਜ਼ੋਰ ਆਰਥਿਕ ਵਰਗਾਂ ਲਈ ਓ.ਬੀ.ਸੀ ਸ਼੍ਰੇਣੀ ਹੇਠ ਰਾਖਵੇਂਕਰਨ ਲਈ ਹੈ ਤੇ ਇਸ ‘ਚ ਕ੍ਰੀਮੀ ਲੇਅਰ ਸ਼ਾਮਿਲ ਨਹੀਂ ਹਨ। ਉਨ੍ਹਾਂ ਨੇ ਕਿਹਾ ਕਿ ਦੱਸ ਹਜ਼ਾਰ ਜਾਟ ਪਰਿਵਾਰ ਅਜਿਹੇ ਹਨ, ਜਿਨ੍ਹਾਂ ਕੋਲ ਇਕ ਏਕੜ ਵੀ ਜ਼ਮੀਨ ਨਹੀਂ ਹੈ ਤੇ ਇਨ੍ਹਾਂ ਲੋਕਾਂ ਨੂੰ ਰਾਖਵੇਂਕਰਨ ਦੀ ਲੋੜ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਜਾਣਬੁਝ ਕੇ ਮਾਮਲੇ ਨੂੰ ਦਬਾਅ ਕੇ ਬੈਠੇ ਹੋਏ ਹਨ।
ਇਕ ਹੋਰ ਸਵਾਲ ਦੇ ਜਵਾਬ ‘ਚ ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਜਨਰਲ ਸ਼੍ਰੇਣੀਆਂ ਵਿਚਾਲੇ ਵੀ ਆਰਥਿਕ ਕਮਜ਼ੋਰ ਵਰਗਾਂ ਲਈ ਵਰਤਮਾਨ ਰਾਖਵਾਂਕਰਨ ਨੀਤੀ ਨੂੰ ਛੇੜੇ ਬਗੈਰ ਰਾਖਵੇਂਕਰਨ ਦਾ ਸਮਰਥਨ ਕੀਤਾ। ਉਨ੍ਹਾਂ ਨੇ ਕਿਹਾ ਕਿ ਸੂਬੇ ਦੇ ਵੱਖ ਵੱਖ ਹਿੱਸਿਆਂ ਦੇ ਵਿਦਿਆਰਥੀਆਂ ਨਾਲ ਚਰਚਾ ਦੌਰਾਨ ਆਰਥਿਕ ਕਮਜ਼ੋਰ ਵਰਗਾਂ ਨਾਲ ਸਬੰਧਤ ਦਰਜਨਾਂ ਵਿਦਿਆਰਥੀਆਂ ਦੇ ਸਵਾਲ ਸਾਹਮਣੇ ਆਏ ਕਿ ਕਿਉਂ ਰਾਖਵੀਆਂ ਸ਼੍ਰੇਣੀਆਂ ਵਾਂਗ ਉਨ੍ਹਾਂ ਨੂੰ ਵੀ ਕੁਝ ਰਿਆਇਤਾਂ ਨਹੀਂ ਦਿੱਤੀਆਂ ਜਾ ਸਕਦੀਆਂ ਹਨ। ਉਨ੍ਹਾਂ ਦੀ ਪਾਰਟੀ ਇਸ ਮੁੱਦੇ ‘ਤੇ ਕੰਮ ਕਰ ਰਹੀ ਹੈ ਅਤੇ ਇਸਨੂੰ ਪਾਰਟੀ ਮੈਨਿਫੈਸਟੋ ‘ਚ ਸ਼ਾਮਿਲ ਕੀਤਾ ਜਾਵੇਗਾ।
ਇਸ ਤੋਂ ਪਹਿਲਾਂ, ਫਾਜ਼ਿਲਕਾ ਦੇ 62 ਅਕਾਲੀ ਤੇ ਭਾਜਪਾ ਸਰਪੰਚ ਕਾਂਗਰਸ ‘ਚ ਸ਼ਾਮਿਲ ਹੋਏ।

LEAVE A REPLY