6ਨਵੀਂ ਦਿੱਲੀ  : ਭਾਰਤ ਵਿਚ ਸਭ ਤੋਂ ਵੱਧ ਵਿਕਣ ਵਾਲੇ ਅਮੂਲ ਦੁੱਧ ਦੀਆਂ ਕੀਮਤਾਂ ਵਿਚ ਵਾਧਾ ਹੋ ਗਿਆ ਹੈ। ਅਮੂਲ ਦੁੱਧ ਹੁਣ ਦਿੱਲੀ ਵਿਚ 2 ਰੁਪਏ ਮਹਿੰਗਾ ਹੋ ਗਿਆ ਹੈ। ਵਧੀਆਂ ਹੋਈਆਂ ਕੀਮਤਾਂ ਲਾਗੂ ਹੋ ਗਈਆਂ ਹਨ ਅਤੇ ਸ਼ੁੱਕਰਵਾਰ ਨੂੰ ਅਮੂਲ ਦੁੱਧ ਵਧੀਆਂ ਹੋਈਆਂ ਕੀਮਤਾਂ ਦੇ ਨਾਲ ਮਿਲੇਗਾ।
ਜ਼ਿਕਰਯੋਗ ਹੈ ਕਿ ਪਿਛਲੇ ਕੁਝ ਦਿਨਾਂ ਦੌਰਾਨ ਡੀਜ਼ਲ ਦੀਆਂ ਕੀਮਤਾਂ ਵਧਣ ਕਾਰਨ ਜਨਤਾ ਉਤੇ ਜਿਥੇ ਮਹਿੰਗਾਈ ਦਾ ਬੋਝ ਪਿਆ ਹੈ, ਉਥੇ ਹੁਣ ਦੁੱਧ ਦੀਆਂ ਕੀਮਤਾਂ ਵਧਣ ਨਾਲ ਲੋਕਾਂ ਉਤੇ ਮਹਿੰਗਾਈ ਦਾ ਬੋਝ ਹੋਰ ਵਧ ਜਾਵੇਗਾ। ਇਸ ਦੌਰਾਨ ਮੰਨਿਆ ਜਾ ਰਿਹਾ ਹੈ ਕਿ ਡੀਜ਼ਲ ਦੀਆਂ ਕੀਮਤਾਂ ਵਿਚ ਹੋਏ ਵਾਧੇ ਨਾਲ ਹੋਰ ਖੁਰਾਕ ਵਸਤੂਆਂ ਦੀਆਂ ਕੀਮਤਾਂ ਵੀ ਵਧ ਸਕਦੀਆਂ ਹਨ।

LEAVE A REPLY