4ਪੈਰਿਸ : ਪੈਰਿਸ ਅਤੇ ਜਰਮਨੀ ਵਿਚ ਆਈ ਭਿਆਨਕ ਹੜ੍ਹ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਨ੍ਹਾਂ ਦੇਸ਼ਾਂ ਵਿਚ ਹੜ੍ਹ ਕਾਰਨ 9 ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ ਵੱਡੀ ਪੱਧਰ ‘ਤੇ ਲੋਕਾਂ ਦੀ ਸੰਪਤੀ ਨੂੰ ਨੁਕਸਾਨ ਪਹੁੰਚਿਆ ਹੈ।
ਇਸ ਦੌਰਾਨ ਪ੍ਰਸ਼ਾਸਨ ਵਲੋਂ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕੀਤੇ ਗਏ ਹਨ। ਕਈ ਇਲਾਕਿਆਂ ਵਿਚ ਵੱਡੀ ਮਾਤਰਾ ਵਿਚ ਪਾਣੀ ਇਕੱਠਾ ਹੋ ਚੁੱਕਾ ਹੈ। ਲੋਕਾਂ ਦੇ ਘਰ ਪਾਣੀ ਵਿਚ ਡੁੱਬ ਚੁੱਕੇ ਹਨ। ਇਸ ਤੋਂ ਇਲਾਵਾ ਹੜ੍ਹ ਕਾਰਨ ਸੜਕੀ, ਰੇਲ ਅਤੇ ਹਵਾਈ ਆਵਾਜਾਈ ਉਤੇ ਵੱਡਾ ਅਸਰ ਪਿਆ ਹੈ।

LEAVE A REPLY