6ਨੇਮੋਰਸ   : ਫਰਾਂਸ ਅਤੇ ਜਰਮਨੀ ਵਿਚ ਆਏ ਭਿਆਨਕ ਹੜ ਕਾਰਨ ਹੁਣ ਤੱਕ 10 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦੋਂ ਕਿ ਹਜ਼ਾਰਾਂ ਹੀ ਲੋਕ ਬੇਘਰ ਹੋ ਚੁੱਕੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਫਰਾਂਸ ਵਿਚ ਭਾਰੀ ਬਾਰਿਸ਼ ਕਾਰਨ ਸੜਕਾਂ ਪਾਣੀ ਨਾਲ ਭਰ ਚੁੱਕੀਆਂ ਹਨ, ਜਿਸ ਕਾਰਨ ਕਈ ਘਰਾਂ ਅੰਦਰ ਵੀ ਪਾਣੀ ਦਾਖ਼ਲ ਹੋ ਚੁੱਕਾ ਹੈ। ਇਸ ਦੌਰਾਨ ਲੋਕਾਂ ਨੂੰ ਆਪਣੇ ਘਰਾਂ ਦੀਆਂ ਛੱਤਾਂ ‘ਤੇ ਸ਼ਰਨ ਲੈਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਦੂਸਰੇ ਪਾਸੇ ਇਥੇ ਵਿਦਿਅਕ ਅਦਾਰੇ ਬੰਦ ਕਰ ਦਿੱਤੇ ਗਏ ਹਨ। ਇਸ ਦੌਰਾਨ ਲੋਕ ਆਪਣਾ ਘਰ-ਬਾਰ ਛੱਡ ਕੇ ਸੁਰੱਖਿਅਤ ਥਾਵਾਂ ‘ਤੇ ਪਹੁੰਚ ਰਹੇ ਹਨ, ਜਿਥੇ ਉਹ ਸ਼ਰਨਾਰਥੀ ਕੈਂਪਾਂ ਵਿਚ ਰਹਿਣ ਰਹੇ ਹਨ।
ਦੂਸਰੇ ਪਾਸੇ ਜਰਮਨੀ ਵਿਚ ਵੀ ਹੜ ਨੇ ਕਹਿਰ ਮਚਾ ਦਿੱਤਾ ਹੈ। ਇਥੇ ਕਈ ਨਹਿਰਾਂ ਦਾ ਪਾਣੀ ਰਿਹਾਇਸ਼ੀ ਇਲਾਕਿਆਂ ਵਿਚ ਦਾਖਲ ਹੋ ਚੁੱਕਾ ਹੈ, ਜਿਸ ਕਾਰਨ ਲੋਕਾਂ ਦੀ ਸੰਪਤੀ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਜ਼ਿਕਰਯੋਗ ਹੈ ਕਿ ਫਰਾਂਸ ਅਤੇ ਜਰਮਨੀ ਵਿਚ ਬੀਤੇ ਦੋ ਦਿਨਾਂ ਤੋਂ ਜਾਰੀ ਬਾਰਿਸ਼ ਲੋਕਾਂ ਲਈ ਕਹਿਰ ਬਣ ਗਈ ਹੈ। ਇਥੇ ਨਾ ਕੇਵਲ ਸੜਕੀ, ਬਲਕਿ ਰੇਲ ਅਤੇ ਹਵਾਈ ਆਵਾਜਾਈ ਉਤੇ ਮਾੜਾ ਅਸਰ ਪਿਆ ਹੈ। ਜਿਥੇ ਕਈ ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ, ਉਥੇ ਕਈ ਉਡਾਨਾਂ ਵੀ ਦੇਰੀ ਨਾਲ ਚੱਲ ਰਹੀਆਂ ਹਨ।

LEAVE A REPLY