7ਵਾਸ਼ਿੰਗਟਨ : ਅਮਰੀਕਾ ਨੇ ਅੱਜ ਭਾਰਤ ਨੂੰ 200 ਤੋਂ ਜ਼ਿਆਦਾ ਚੋਰੀ ਕੀਤੀਆਂ ਗਈਆਂ ਪੁਰਾਣੀਆਂ ਮੂਰਤੀਆਂ ਵਾਪਸ ਦੇ ਦਿੱਤੀਆਂ ਹਨ। ਇਨ੍ਹਾਂ ਵਿਚ ਕੁਝ ਕਲਾਕ੍ਰਿਤੀਆਂ ਦੋ ਹਜ਼ਾਰ ਸਾਲ ਪੁਰਾਣੀਆਂ ਹਨ। ਇਸ ਮੌਕੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਸਕ੍ਰਿਤਕ ਵਿਰਾਸਤ ਨੂੰ ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਕਾਇਮ ਰੱਖਣ ਵਿਚ ਸਹਾਈ ਹੋਣਾ ਦੱਸਿਆ ਹੈ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੌਰੇ ‘ਤੇ ਹਨ। ਬਲੇਅਰ ਹਾਊਸ ਵਿਚ ਆਯੋਜਿਤ ਇਕ ਸਮਾਰੋਹ ਦੌਰਾਨ ਪ੍ਰਧਾਨ ਮੰਤਰੀ ਨੇ ਕਿਹਾ ਕਿ ਆਮ ਤੌਰ ‘ਤੇ ਦੁਨੀਆ ਦੇ ਦੇਸ਼ਾਂ ਵਿਚਕਾਰ ਸਬੰਧਾਂ ‘ਚ ਅਕਸਰ ਤੋਹਫੇ ਸ਼ਾਮਲ ਹੁੰਦੇ ਹਨ। ਤੋਹਫਾ ਇਕ ਵੱਡੀ ਭੂਮਿਕਾ ਨਿਭਾਉਂਦਾ ਹੈ, ਪਰ ਕਈ ਵਾਰ ਦੋ ਦੇਸ਼ਾਂ ਦੇ ਸਬੰਧ ਵਿਚ ਵਿਰਾਸਤ ਮਹੱਤਵਪੂਰਨ ਹੋ ਜਾਂਦੀ ਹੈ।  ਮੋਦੀ ਨੇ ਕਿਹਾ ਕਿ ਮੈਂ ਅਮਰੀਕਾ ਦੇ ਰਾਸ਼ਟਰਪਤੀ ਬਰਾਕ ਓਬਾਮਾ ਦਾ ਧੰਨਵਾਦ ਕਰਦਾ ਹਾਂ ਜਿਹਨਾਂ ਭਾਰਤ ਨੂੰ ਉਹ ਖਜ਼ਾਨਾ ਵਾਪਸ ਦਿੱਤਾ ਜੋ ਸਾਨੂੰ ਆਪਣੀ ਵਿਰਾਸਤ ਨਾਲ ਜੋੜਦਾ ਹੈ।

LEAVE A REPLY