namoਜਿਨੇਵਾ : ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਪੰਜ ਦੇਸ਼ਾਂ ਦੀ ਆਪਣੀ ਯਾਤਰਾ ਦੇ ਤੀਜੇ ਪੜਾਅ ਵਿੱਚ ਅੱਜ ਜਿਨੇਵਾ ਵਿੱਚ ਸਵਿਸ ਮੁੱਖ ਕਾਰਜਕਾਰੀ ਅਧਿਕਾਰੀਆਂ ਨਾਲ ਵਪਾਰਕ ਗੋਲਮੇਜ਼ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਵਿਭਿੰਨ ਖੇਤਰਾਂ ਦੇ ਮੁੱਖ ਕਾਰਜਕਾਰੀ ਅਧਿਕਾਰੀਆਂ ਦੇ ਨਾਲ ਆਰਥਿਕ ਸਬੰਧਾਂ ਨੂੰ ਮਜ਼ਬੂਤ ਬਣਾਉਣ ‘ਤੇ ਵਿਸ਼ੇਸ਼ ਧਿਆਨ ਕੇਂਦਰਿਤ ਕੀਤਾ ਗਿਆ। ਪ੍ਰਧਾਨ ਮੰਤਰੀ ਦੇ ਨਾਲ ਹੋਈ ਮੀਟਿੰਗ ਵਿੱਚ ਏਬੀਬੀ, ਲਾਫਾਰਜ ਨੋਵਾਰਟਿਸ, ਨੈਸਲੇ, ਰਾਈਟਰ, ਰਾਸ਼ ਸਮੇਤ ਅਨੇਕ ਸਵਿਸ ਮੁੱਖ ਕਾਰਜਕਾਰੀ ਅਧਿਕਾਰੀਆਂ ਨੇ ਹਿੱਸਾ ਲਿਆ।
ਵਪਾਰਕ ਪ੍ਰਮੁੱਖਾਂ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਦੀ ਅਰਥ ਵਿਵਸਥਾ ਤੇਜੀ ਨਾਲ ਵੱਧ ਰਹੀ ਹੈ ਅਤੇ ਮਿਲ ਕੇ ਕੰਮ ਕਰਨਾ ਸਾਡੇ ਵਿਕਾਸ ਦੀ ਜ਼ਰੂਰਤ ਹੈ। ਉਹਨਾਂ ਨੇ ਕਿਹਾ ਕਿ ਸਵਿਸ ਦੀ ਵਪਾਰਕ ਸਮਰੱਥਾ ਨੂੰ ਇਸ ਨਾਲ ਫਾਇਦਾ ਹੋ ਸਕਦਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹਨਾਂ ਨੂੰ ਖੁਸ਼ੀ ਹੈ ਕਿ ਦੋਨੋਂ ਦੇਸ਼ਾਂ ਦੇ ਵਿਚਕਾਰ ਆਰਥਿਕ ਸਬੰਧ ਮਜ਼ਬੂਤ ਅਤੇ ਜੋਸ਼ੀਲੇ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਵਿੱਚ ਸਿਰਫ 1.25 ਅਰਬ ਦਾ ਬਾਜ਼ਾਰ ਨਹੀਂ ਹੈ ਬਲਕਿ ਦੇਸ਼ ਵਿੱਚ ਹੁਨਰ ਅਤੇ ਵਪਾਰ ਦੇ ਲਈ ਸੁਤੰਤਰ ਵਿਵਸਥਾ ਉਪਲੱਭਧ ਕਰਾਉਣ ਵਾਲੀ ਸਰਕਾਰ ਹੈ। ਉਹਨਾਂ ਨੇ ਕਿਹਾ ਕਿ ਭਾਰਤ ਵਿਸ਼ਵ ਮਾਪਦੰਡਾਂ ਦੇ ਅਨੁਰੂਪ ਨਿਰਮਾਣ ਕਰਨਾ ਚਾਹੁੰਦਾ ਹੈ ਅਤੇ ਇਸ ਲਈ ਹੁਨਰ ਵਿਕਾਸ ਦਾ ਸਵਿਸ ਰੂਪ ਇਸ ਦੇ ਲਈ ਬਹੁਤ ਪ੍ਰਸੰਗਿਕ ਹੈ।
ਇਸ ਤੋਂ ਪਹਿਲਾਂ ਦਿਨ ਵਿੱਚ ਪ੍ਰਧਾਨ ਮੰਤਰੀ ਨੇ ਸਵਿਟਜ਼ਰਲੈਂਡ ਦੇ ਰਾਸ਼ਟਰਪਤੀ ਸ਼ਨਾਈਡਰ-ਅੰਮਾਨ ਨਾਲ ਭਾਰਤ ਅਤੇ ਸਵਿਟਜ਼ਰਲੈਂਡ ਦੇ ਵਿਚਕਾਰ ਬਹੁਪੱਖੀ ਦੁਵੱਲੇ ਸਬੰਧਾਂ ਦੀ ਸਮੀਖਿਆ ਕੀਤੀ। ਇਸ ਗੱਲਬਾਤ ਦੌਰਾਨ ਵਪਾਰ, ਤਕਨੀਕ, ਹੁਨਰ ਵਿਕਾਸ, ਅਕਸ਼ੈ ਊਰਜਾ ਵਿੱਚ ਸਹਿਯੋਗ ‘ਤੇ ਚਰਚਾ ਕੀਤੀ ਗਈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇੱਕ ਸਮਾਨ ਭਾਈਚਾਰਾ, ਕਦਰਾਂ ਕੀਮਤਾਂ, ਨਾਗਰਿਕਾਂ ਦੇ ਨਾਗਰਿਕਾਂ ਨਾਲ ਸਬੰਧ ਅਤੇ ਆਰਥਿਕ ਸਬੰਧ ਭਾਰਤ ਅਤੇ ਸਵਿਟਜ਼ਰਲੈਂਡ ਦੇ ਸਬੰਧਾਂ ਨੂੰ ਨਵੀਆਂ ਉੱਚਾਈਆਂ ‘ਤੇ ਲੈ ਕੇ ਜਾਣਗੇ। ਜਿਨੇਵਾ ਦੇ ਸੀਈਆਰਐੱਨ ਵਿੱਚ ਭਾਰਤੀ ਵਿਗਿਆਨਕਾਂ ਅਤੇ ਵਿਦਿਆਰਥੀਆਂ ਦੇ ਇਕ ਸਮੂਹ ਨੇ ਵੀ ਅੱਜ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ।

LEAVE A REPLY